ਪ੍ਰਾਈਵੇਟ ਬੱਸ ਨਾਲ ਵਾਪਰਿਆ ਵੱਡਾ ਹਾਦਸਾ, 7 ਲੋਕਾਂ ਦੀ ਮੌਤ, 11 ਸਵਾਰੀਆਂ ਜ਼ਖ਼ਮੀ
ਚੰਬਾ, 8 ਅਗਸਤ 2026: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਨਿੱਜੀ ਬੱਸ ਦੇ ਸੜਕ ਤੋਂ ਹੇਠਾਂ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਯਾਤਰੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਜ਼ਿਲ੍ਹੇ ਦੇ ਚੁਰਾਹ ਸਬ-ਡਿਵੀਜ਼ਨ ਅਧੀਨ ਆਉਂਦੀ ਬੈਰਾਗੜ੍ਹ-ਚੰਬਾ ਸੜਕ ’ਤੇ ਦੇਵੀਕੋਠੀ ਨੇੜੇ ਚਾਲੂਜ ਮੋੜ ’ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਨਿੱਜੀ ਬੱਸ ਬੈਰਾਗੜ੍ਹ ਤੋਂ ਚੰਬਾ ਵੱਲ ਜਾ ਰਹੀ ਸੀ। ਇਸ ਦੌਰਾਨ ਚਾਲੂਜ ਮੋੜ ਨੇੜੇ ਅਚਾਨਕ ਬੱਸ ਚਾਲਕ ਦਾ ਵਾਹਨ ਤੋਂ ਸੰਤੁਲਨ ਵਿਗੜ ਗਿਆ। ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਹਾਦਸਾਗ੍ਰਸਤ ਬੱਸ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਚਾਲਕ ਵੱਲੋਂ ਸੰਤੁਲਨ ਗੁਆਉਣਾ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ।
ਚੰਬਾ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ
ਦੱਸਦੇ ਚੱਲੀਏ ਕਿ ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਯਾਤਰੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ।
ਜਾਣਕਾਰੀ ਮੁਤਾਬਕ ਇਹ ਹਾਦਸਾ ਜ਼ਿਲ੍ਹੇ ਦੇ ਚੁਰਾਹ ਸਬ-ਡਿਵੀਜ਼ਨ ਅਧੀਨ ਆਉਂਦੀ ਬੈਰਾਗੜ੍ਹ-ਚੰਬਾ ਸੜਕ ’ਤੇ ਦੇਵੀਕੋਠੀ ਨੇੜੇ ਚਾਲੂਜ ਮੋੜ ’ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਨਿੱਜੀ ਬੱਸ ਬੈਰਾਗੜ੍ਹ ਤੋਂ ਚੰਬਾ ਵੱਲ ਜਾ ਰਹੀ ਸੀ। ਇਸ ਦੌਰਾਨ ਚਾਲੂਜ ਮੋੜ ਨੇੜੇ ਅਚਾਨਕ ਬੱਸ ਚਾਲਕ ਦਾ ਵਾਹਨ ਤੋਂ ਸੰਤੁਲਨ ਵਿਗੜ ਗਿਆ। ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ।
















