Join WhatsApp

Join Now

ਖੇਡ ਮੈਦਾਨ ‘ਚ ਵਾਪਰਿਆ ਵੱਡਾ ਹਾਦਸਾ: ਫੁੱਟਬਾਲ ਖੇਡਦਿਆਂ ਨੌਜਵਾਨ ਖਿਡਾਰੀ ਦੀ ਮੌਤ

On: ਮਾਰਚ 12, 2026 9:35 ਪੂਃ ਦੁਃ

 

ਖੇਡ ਮੈਦਾਨ ‘ਚ ਵਾਪਰਿਆ ਵੱਡਾ ਹਾਦਸਾ: ਫੁੱਟਬਾਲ ਖੇਡਦਿਆਂ ਨੌਜਵਾਨ ਖਿਡਾਰੀ ਦੀ ਮੌਤ

ਨਵਾਂਸ਼ਹਿਰ, 12 ਮਾਰਚ 2026-

ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਿਡਾਰੀਆਂ ਦੀ ਖੇਡ ਗਰਾਊਂਡ ਦੇ ਅੰਦਰ ਮੌਤ ਹੋਣ ਦੀਆਂ ਖਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਤਾਜ਼ਾ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ।

ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਮਾਜਰੀ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਇੱਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਖੇਡ ਦੇ ਮੈਦਾਨ ਵਿੱਚ ਹੀ ਅਚਾਨਕ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਰਵਿੰਦਰ ਮੈਦਾਨ ਵਿੱਚ ਫੁੱਟਬਾਲ ਖੇਡ ਰਿਹਾ ਸੀ ਅਤੇ ਅਚਾਨਕ ਉਸ ਦੀ ਛਾਤੀ ਵਿੱਚ ਤੇਜ਼ ਦਰਦ ਉੱਠਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਰਵਿੰਦਰ ਸਿੰਘ ਨੂੰ ਦਰਦ ਉੱਠਣ ਤੋਂ ਤੁਰੰਤ ਬਾਅਦ ਸਾਥੀ ਖਿਡਾਰੀਆਂ ਵੱਲੋਂ ਹਸਪਤਾਲ ਲਿਜਾਇਆ ਗਿਆ।

ਪਰ ਬਦਕਿਸਮਤੀ ਨਾਲ, ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਹਾਰਟ ਅਟੈਕ (ਦਿਲ ਦਾ ਦੌਰਾ) ਦੱਸਿਆ ਜਾ ਰਿਹਾ ਹੈ, ਹਾਲਾਂਕਿ ਡਾਕਟਰੀ ਰਿਪੋਰਟ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ।

ਨੌਜਵਾਨਾਂ ਵਿੱਚ ਵਧ ਰਹੀਆਂ ਅਚਨਚੇਤ ਮੌਤਾਂ ਨੇ ਵਧਾਈ ਚਿੰਤਾ

ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਨੌਜਵਾਨਾਂ ਦੀ ਖੇਡਦਿਆਂ, ਨੱਚਦਿਆਂ ਜਾਂ ਜਿਮ ਵਿੱਚ ਕਸਰਤ ਕਰਦਿਆਂ ਅਚਾਨਕ ਮੌਤ ਹੋ ਜਾਂਦੀ ਹੈ। ਰਵਿੰਦਰ ਦੀ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਖਿਡਾਰੀ ਹੋਣ ਦੇ ਨਾਤੇ ਰਵਿੰਦਰ ਦੀ ਖੁਰਾਕ ਅਤੇ ਸਰੀਰਕ ਮਿਹਨਤ ਬਹੁਤ ਵਧੀਆ ਸੀ, ਫਿਰ ਵੀ ਅਜਿਹੀ ਘਟਨਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ।

 

More

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’!

Punjab News: ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਕੀ ਪੰਜਾਬ ‘ਚ ਮੁੜ ਹੜ੍ਹਾਂ ਦਾ ਖ਼ਤਰਾ? ਕੈਬਨਿਟ ਮੰਤਰੀ ਗੋਇਲ ਨੇ ਦਿੱਤਾ ਗੋਲ-ਮੋਲ ਜਵਾਬ, ਕਿਹਾ- ਅਸੀਂ ਸੰਵੇਦਨਸ਼ੀਲ ਥਾਵਾਂ ‘ਤੇ ਕਰੋੜਾਂ ਖ਼ਰਚੇ!

ਭਗਵੰਤ ਮਾਨ ਸਰਕਾਰ ਨੂੰ ਲਲਕਾਰਿਆ! ਮੀਟਿੰਗਾਂ ਨਹੀਂ, ਹੁਣ ਫੈਸਲੇ ਚਾਹੀਦੇ; ਸਾਂਝੇ ਕਿਸਾਨ-ਮਜ਼ਦੂਰ ਅੰਦੋਲਨ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦਾ ਮਿਲਿਆ ਭਰਵਾਂ ਸਮਰਥਨ

‘ਕਾਰਪੋਰੇਟ ਖੇਤੀ ਛੱਡੋ’ ਅਤੇ ਅਮਰੀਕਾ ਟਰੇਡ ਡੀਲ ਰੱਦ ਕਰਨ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ; ਰਾਸ਼ਟਰਪਤੀ ਦੇ ਨਾਮ SDM ਨੂੰ ਸੌਪਿਆ ਮੰਗ ਪੱਤਰ

ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮ ਜਥੇਬੰਦੀਆਂ ਬਾਰੇ ਦਿੱਤਾ ਵਿਵਾਦਿਤ ਬਿਆਨ! ਪੜ੍ਹੋ ਕੀ ਕਿਹਾ?

Leave a Comment