Join WhatsApp

Join Now

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਇੱਕੋ ਦਿਨ ਗ੍ਰਿਫਤਾਰ ਕੀਤੇ 327 ਕਥਿਤ ਬਦਮਾਸ਼

On: ਸਤੰਬਰ 14, 2026 6:21 ਬਾਃ ਦੁਃ

 

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਇੱਕੋ ਦਿਨ ਗ੍ਰਿਫਤਾਰ ਕੀਤੇ 327 ਕਥਿਤ ਬਦਮਾਸ਼

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ- ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ- ਯੁੱਧ ਨਸ਼ਿਆਂ ਵਿਰੁੱਧ ਦੇ 562ਵੇਂ ਦਿਨ 78 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 14 ਸਤੰਬਰ 2026- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 237ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 642 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

237ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 327 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,690 ਹੋ ਗਈਆਂ।

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 562ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 830 ਗ੍ਰਾਮ ਹੈਰੋਇਨ, 68 ਕਿਲੋ ਭੁੱਕੀ, 225 ਨਸ਼ੀਲੀਆਂ ਗੋਲੀਆਂ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਨਾਲ, ਸਿਰਫ਼ 562 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,837 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment