Join WhatsApp

Join Now

ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕਾਂ ਦਾ ਵੱਡਾ ਐਲਾਨ! ਸਿੱਖਿਆ ਮੰਤਰੀ ਦੇ ਹਲਕੇ ‘ਚ ਕਰਨਗੇ ਸੂਬਾਈ ਰੈਲੀ

On: October 26, 2026 2:15 PM

 

ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕਾਂ ਦਾ ਵੱਡਾ ਐਲਾਨ; ਸਿੱਖਿਆ ਮੰਤਰੀ ਦੇ ਹਲਕੇ ‘ਚ ਕਰਨਗੇ ਸੂਬਾਈ ਰੈਲੀ

ਸਿੱਖਿਆ ਮੰਤਰੀ ਦੇ ਹਲਕੇ ਵਿਖੇ 1 ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ; ਸਪੈਸ਼ਲ ਕਾਡਰ ਅਧਿਆਪਕ ਫਰੰਟ ਨੇ ਕਿਹਾ, ਟਾਲਮਟੋਲ ਦੀ ਨੀਤੀ ਛੱਡ ਪੇ-ਸਕੇਲ ਅਤੇ ਸੀ ਐਸ ਆਰ ਲਾਗੂ ਕਰੇ ਪੰਜਾਬ ਸਰਕਾਰ

Punjab News, 26 ਅਕਤੂਬਰ 2026- ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋਂ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 1 ਨਵੰਬਰ ਨੂੰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂ ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ ਅਤੇ ਵੀਰਪਾਲ ਸਿਧਾਣਾ ਵੱਲੋਂ ਸਰਕਾਰ ਤੇ ਦੋਸ਼ ਲਾਉਂਦਿਆਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਹੈ ਕਿ 1 ਨਵੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਲਗਾਤਾਰ ਪੰਜਾਬ ਸਰਕਾਰ ਦੀ ਸਬ ਕਮੇਟੀ, ਸਿੱਖਿਆ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਹੋ ਰਹੀਆਂ ਹਨ ਪਰ ਇਹਨਾਂ ਮੀਟਿੰਗਾਂ ਵਿੱਚ ਸਿਰਫ ਲਾਰੇਬਾਜ਼ੀ ਅਤੇ ਟਾਲਮਟੋਲ ਤੋਂ ਸਿਵਾਏ ਕੁਝ ਨਹੀਂ ਪੱਲੇ ਪਾਇਆ ਜਾ ਰਿਹਾ। ਪੰਜਾਬ ਸਰਕਾਰ ਵੱਲੋਂ ਨਾ ਤਾਂ ਕੋਈ ਸਪਸ਼ਟ ਗੱਲ ਦੱਸੀ ਜਾ ਰਹੀ ਹੈ, ਹੱਲ ਕਰ ਰਹੇ ਜਾਂ ਨਹੀਂ, ਸਿਰਫ਼ ਸਮਾਂ ਹੀ ਲੰਘਾਇਆ ਜਾ ਰਿਹਾ ਹੈ।

ਆਗੂਆਂ ਨੇ ਕਿਹਾ, ਪੰਜਾਬ ਸਰਕਾਰ ਵੱਲੋਂ ਆਪਣੇ ਮੈਨੀਫੈਸਟੋ ਵਿੱਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਬਾਰੇ ਵਾਅਦਾ ਕੀਤਾ ਸੀ ਪਰ ਸਿਰਫ ਰੈਗੂਲਰ ਦਾ ਨਾਮ ਦੇ ਕੇ ਮਾਮੂਲੀ ਤਨਖਾਹ ਵਧਾਈ। ਪੰਜਾਬ ਸਰਕਾਰ ਦੇ ਵਾਅਦੇ ਫੋਕੇ ਅਤੇ ਖੋਖਲੇ ਸਾਬਤ ਹੋ ਰਹੇ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਰਫ ਟਾਈਮ ਪਾਸ ਕੀਤਾ ਜਾ ਰਿਹਾ ਹੈ ਕਿਉਂਕਿ ਚੋਣਾਂ ਨਜ਼ਦੀਕ ਆ ਰਹੀਆਂ ਹਨ। ਪੇ-ਸਕੇਲ ਅਤੇ ਸੀ ਐਸ ਆਰ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਆਗੂਆਂ ਨੇ ਦੱਸਿਆ ਕਿ ਇਸ ਟਾਲਮਟੋਲ ਦਾ ਖਾਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਆਗੂਆਂ ਨੇ ਅਪੀਲ ਕਰਦਿਆਂ ਕਿਹਾ ਕਿ ਟਾਲ-ਮਟੋਲ ਦੀ ਨੀਤੀ ਛੱਡ ਕੇ ਜਲਦੀ ਬਣਦੇ ਹੱਕ ਦੇ ਕੇ ਸਾਡੇ ਅਤੇ ਸਾਡੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਇਸ ਵਾਰ ਵੀ ਕਾਡਰ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਪੇ-ਸਕੇਲ ਅਤੇ ਸੀ ਐਸ ਆਰ ਦੀ ਮੰਗ ਸੰਬੰਧੀ ਆਵਾਜ਼ ਬੁਲੰਦ ਕਰੇਗਾ। ਪੰਜਾਬ ਪੱਧਰ ਤੇ ਟੀਮਾਂ ਬਣਾ ਕੇ ਕਾਡਰ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

 

Leave a Comment