ਪੰਜਾਬ ‘ਚ ਵੱਡੀ ਵਾਰਦਾਤ: ਵਿਆਹੁਤਾ ਔਰਤ ਨੂੰ ਨੌਜਵਾਨ ਨੇ ਮਾਰੀ ਗੋਲੀ

On: ਫਰਵਰੀ 21, 2026 7:37 ਬਾਃ ਦੁਃ

 

ਪੰਜਾਬ ‘ਚ ਵੱਡੀ ਵਾਰਦਾਤ: ਵਿਆਹੁਤਾ ਔਰਤ ਦੇ ਸਿਰ ‘ਚ ਮਾਰੀ ਨੌਜਵਾਨ ਨੇ ਗੋਲੀ

ਪੰਜਾਬ ਨੈੱਟਵਰਕ

ਚੰਡੀਗੜ੍ਹ 21 ਫਰਵਰੀ 2026 – ਪੰਜਾਬ ਦੇ ਅੰਦਰ ਇੱਕ ਵਾਰ ਫਿਰ ਦਿਲ ਦਹਿਲਾਉਣ ਵਾਲੀ ਵਾਰਦਾਤ ਵਾਪਰੀ ਹੈ। ਤਰਨ ਤਾਰਨ ਦੇ ਕਸਬਾ ਪੱਟੀ ਵਿੱਚ ਅੱਜ ਸ਼ਰੇਆਮ ਇੱਕ ਵਿਆਹੁਤਾ ਔਰਤ ਉੱਤੇ ਇੱਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਰੂਬੀ ਮਹਿਰਾ ਨਾਮ ਦੀ ਔਰਤ ਆਦਮੀ ਦੇ ਨਾਲ ਕਿਤੇ ਜਾ ਰਹੀ ਸੀ। ਇਸੇ ਦੌਰਾਨ ਹੀ ਇੱਕ ਨੌਜਵਾਨ ਸਾਹਮਣੇ ਤੋਂ ਆਇਆ, ਜਿਸ ਨੇ ਆਉਂਦੇ ਸਾਰ ਹੀ ਪਹਿਲਾਂ ਰੂਬੀ ਦੇ ਨਾਲ ਆਏ ਆਦਮੀ ਦੀ ਪਹਿਲਾਂ ਕੁੱਟਮਾਰ ਕੀਤੀ। ਉਸ ਤੋਂ ਬਾਅਦ ਰੂਬੀ ਮਹਿਰਾ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।

ਗੋਲੀ ਮਾਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਜ਼ਖਮੀ ਹਾਲਤ ਵਿੱਚ ਸਥਾਨਕ ਲੋਕਾਂ ਦੇ ਵੱਲੋਂ ਰੂਬੀ ਮਹਿਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਦੇ ਮੁਤਾਬਕ ਕੁਝ ਸਮਾਂ ਪਹਿਲਾਂ ਹੀ ਰੂਬੀ ਮਹਿਰਾ ਦਾ ਤਰਨ ਤਾਰਨ ਦੇ ਕਸਬਾ ਪੱਟੀ ਵਿੱਚ ਵਿਆਹ ਹੋਇਆ ਸੀ।

ਜ਼ਖਮੀ ਹਾਲਤ ਵਿੱਚ ਰੂਬੀ ਨੂੰ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਉਸ ਤੋਂ ਬਾਅਦ ਡਾਕਟਰਾਂ ਦੇ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਪੁਲਿਸ ਸੂਤਰਾਂ ਦੀ ਮੰਨੀਏ ਤਾਂ ਰੂਬੀ ਮਹਿਰਾ ਪੱਟੀ ਦੀ ਗਾਰਡਨ ਕਲੋਨੀ ਵਿੱਚ ਰਹਿੰਦੀ ਸੀ। ਹਮਲਾਵਰ ਦੀ ਪਹਿਚਾਣ ਕਰਨ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਘਟਨਾ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਰੂਬੀ ਮਹਿਰਾ ਗੰਭੀਰ ਰੂਪ ਵਿੱਚ ਜ਼ਖਮੀ ਹੈ ਤੇ ਡਾਕਟਰਾਂ ਦੇ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Join WhatsApp

Join Now

Leave a Comment