Join WhatsApp

Join Now

ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ’ਚ 7 ਲੋਕਾਂ ਦੀ ਮੌਤ, 5 ਗੰਭੀਰ ਜ਼ਖ਼ਮੀ

On: November 28, 2026 9:40 PM

 

ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ’ਚ 7 ਲੋਕਾਂ ਦੀ ਮੌਤ, 5 ਗੰਭੀਰ ਜ਼ਖ਼ਮੀ

ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਦੇਹਰਾਦੂਨ, 28 ਨਵੰਬਰ 2026

ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕਲਵਾਡੀ ਪਿੰਡ ਨੇੜੇ ਇੱਕ ਗੱਡੀ ਅਚਾਨਕ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਛੇ ਔਰਤਾਂ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਸਮੇਂ ਗੱਡੀ ਵਿੱਚ ਕੁੱਲ 12 ਵਿਅਕਤੀ ਸਵਾਰ ਸਨ।

ਮੁੱਢਲੀ ਜਾਣਕਾਰੀ ਅਨੁਸਾਰ, ਗੱਡੀ ਵਿੱਚ ਸਵਾਰ ਔਰਤਾਂ ਰਿਖਣੀਖਾਲ ਵਿਖੇ ਇੱਕ ਸਮੂਹਿਕ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਰਹੀਆਂ ਸਨ। ਇਸੇ ਦੌਰਾਨ ਕਲਵਾਡੀ ਪਿੰਡ ਨੇੜੇ ਅਚਾਨਕ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਸਮੇਤ ਸੱਤ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਹੋਰ ਬਚਾਅ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਇਸ ਦਰਦਨਾਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਰੀ ਸੰਦੇਸ਼ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।

Leave a Comment