ਆਂਗਣਵਾੜੀ ਯੂਨੀਅਨਾਂ ‘ਚ ਵੱਡਾ ਫੇਰਬਦਲ; ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਰਜਨਾਂ ਵਰਕਰ ‘ਸਰਵ ਯੂਨੀਅਨ’ ਵਿੱਚ ਸ਼ਾਮਲ

 

ਆਂਗਣਵਾੜੀ ਯੂਨੀਅਨਾਂ ‘ਚ ਵੱਡਾ ਫੇਰਬਦਲ; ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਰਜਨਾਂ ਵਰਕਰ ‘ਸਰਵ ਯੂਨੀਅਨ’ ਵਿੱਚ ਸ਼ਾਮਲ

Punjab Network

ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਇੱਕ ਅਹਿਮ ਸਿਆਸੀ ਹਲਚਲ ਦੇਖਣ ਨੂੰ ਮਿਲੀ। ਕ੍ਰਚ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਨੇ ਆਪਣੀ ਸਮੁੱਚੀ ਜ਼ਿਲ੍ਹਾ ਕਮੇਟੀ ਸਮੇਤ ‘ਸਰਵ ਯੂਨੀਅਨ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।

ਇਸ ਫੈਸਲੇ ਤੋਂ ਪਹਿਲਾਂ ਰਾਜਵਿੰਦਰ ਕੌਰ ਦੀ ‘ਸਰਵ ਯੂਨੀਅਨ’ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਮੈਡਮ ਛੀਨਾ ਨੇ ਉਨ੍ਹਾਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਇਕੱਠੇ ਚੱਲਣ ਦਾ ਸੱਦਾ ਦਿੱਤਾ।

60-70 ਵਰਕਰਾਂ ਨੇ ਫੜਿਆ ਸਰਵ ਯੂਨੀਅਨ ਦਾ ਪੱਲਾ, ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਕੌਰ ਦੀ ਅਗਵਾਈ ਹੇਠ ਲਗਭਗ 60 ਤੋਂ 70 ਵਰਕਰਾਂ ਅਤੇ ਹੈਲਪਰਾਂ ਨੇ ਅਧਿਕਾਰਤ ਤੌਰ ‘ਤੇ ਸਰਵ ਯੂਨੀਅਨ ਵਿੱਚ ਸ਼ਮੂਲੀਅਤ ਕੀਤੀ। ਇਸ ਨਾਲ ਇਲਾਕੇ ਵਿੱਚ ਸਰਵ ਯੂਨੀਅਨ ਦਾ ਆਧਾਰ ਹੋਰ ਵੀ ਮਜ਼ਬੂਤ ਹੋ ਗਿਆ ਹੈ।

ਸਰਵ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਜਥੇਬੰਦੀ ਵਿੱਚ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ, ਵਰਕਰਾਂ ਦੀ ਹਰ ਜਾਇਜ਼ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।

ਜਥੇਬੰਦੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਵਾਹ ਲਾਵੇਗੀ। ਇਸ ਸ਼ਮੂਲੀਅਤ ਨਾਲ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਨੂੰ ਇੱਕ ਨਵੀਂ ਧਾਰ ਮਿਲਣ ਦੀ ਉਮੀਦ ਹੈ।