Join WhatsApp

Join Now

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ; ED ਦੇ ਚਰਚਿਤ ਕੇਸ ਦੀ ਜਾਂਚ CBI ਹਵਾਲੇ!

On: October 5, 2026 1:22 PM

 

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ; ED ਦੇ ਚਰਚਿਤ ਕੇਸ ਦੀ ਜਾਂਚ CBI ਹਵਾਲੇ!

ED ਮਾਮਲੇ ‘ਚ ਹਾਈਕੋਰਟ ਦੇ ਹੁਕਮ ਸਿਰ-ਮੱਥੇ- ਅਮਨ ਅਰੋੜਾ

ਚੰਡੀਗੜ੍ਹ, 5 ਅਕਤੂਬਰ 2026- ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਦੇ ਨਾਲ ਜੁੜੇ ਈਡੀ ਦੇ ਮਾਮਲੇ ਵਿੱਚ ਅੱਜ ਸੁਣਵਾਈ ਕਰਦਿਆਂ ਹੋਇਆ, ਕੇਸ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ, ED ਨੇ ਆਪਣੇ ਪੱਤਰਾਂ ਵਿੱਚ ਮੁੱਖ ਮੰਤਰੀ ਦੇ ਓਐਸਡੀ (OSD) ਦਾ ਵੀ ਨਾਮ ਲਿਆ ਸੀ। ਪੰਜਾਬ ਪੁਲਿਸ ਵੱਲੋਂ ਈਡੀ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਵਿੱਚ ਕਥਿਤ ਤੌਰ ‘ਤੇ ਅਸਫਲ ਰਹਿਣ ਤੋਂ ਬਾਅਦ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ।

ਵਕੀਲ ਨਿਖਿਲ ਸਰਾਫ ਨੇ ਬਾਅਦ ਵਿੱਚ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰਦੇ ਹੋਏ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ। ਹੁਣ ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ED ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਅਤੇ ਉਸ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਇਸ ਮਾਮਲੇ ਦੀ ਸੀਬੀਆਈ ਨੂੰ ਜਾਂਚ ਸੌਂਪ ਦਿੱਤੀ ਹੈ। ਨਾਲ ਹੀ, ਅਦਾਲਤ ਨੇ ਸੀਬੀਆਈ ਨੂੰ ਐਫਆਈਆਰ ਦਰਜ ਕਰਕੇ ਦੋ ਮਹੀਨਿਆਂ ‘ਚ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ।

ਦੂਜੇ ਪਾਸੇ ਇਸ ਮਾਮਲੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਦਾਲਤੀ ਮਾਮਲਿਆਂ ‘ਤੇ ਜ਼ਿਆਦਾ ਟਿੱਪਣੀ ਕਰਨਾ ਉਚਿਤ ਨਹੀਂ ਹੈ। ਮਾਨਯੋਗ ਹਾਈਕੋਰਟ ਦਾ ਜੋ ਵੀ ਹੁਕਮ ਹੈ, ਉਸ ਨੂੰ ਸਰਕਾਰ ਸਿਰ-ਮੱਥੇ ਪ੍ਰਵਾਨ ਕਰਦੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸੇ ਵੀ ਗੈਰ-ਕਾਨੂੰਨੀ ਜਾਂ ਨਜਾਇਜ਼ ਕੰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚਾਹੇ ਜਾਂਚ ਸੀਬੀਆਈ ਕਰੇ ਜਾਂ ਕੋਈ ਹੋਰ ਏਜੰਸੀ, ਸਰਕਾਰ ਹਰ ਪੱਧਰ ‘ਤੇ ਪਾਰਦਰਸ਼ਤਾ ਲਈ ਵਚਨਬੱਧ ਹੈ।

 

Leave a Comment