Join WhatsApp

Join Now

ਮਨਜਿੰਦਰ ਸਿਰਸਾ ਦਾ ਗਿਰਗਿਟ ਚੇਹਰਾ! ਹੁਣ ਕਿਹਾ- ਪੰਜਾਬ ਦੇ ਕਿਸਾਨ ਨਹੀਂ ਸਾੜ ਰਹੇ ਪਰਾਲੀ (ਵੇਖੋ ਵੀਡੀਓ)

On: November 18, 2026 3:04 PM

 

ਮਨਜਿੰਦਰ ਸਿਰਸਾ ਦਾ ਗਿਰਗਿਟ ਚੇਹਰਾ; ਹੁਣ ਕਿਹਾ- ਪੰਜਾਬ ਦੇ ਕਿਸਾਨ ਨਹੀਂ ਸਾੜ ਰਹੇ ਪਰਾਲੀ

ਪੰਜਾਬ ਦੇ ਕਿਸਾਨਾਂ ‘ਤੇ ਪਰਚੇ ਦਰਜ ਕਰਨ ਦੇ ਮੁੱਦੇ ‘ਤੇ ਮਨਜਿੰਦਰ ਸਿੰਘ ਸਿਰਸਾ ਦਾ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ, ਲਾਏ ਕਿਸਾਨ ਵਿਰੋਧੀ ਹੋਣ ਦੇ ਇਲਜ਼ਾਮ

‘ਬੇਕਸੂਰ ਕਿਸਾਨਾਂ ਖ਼ਿਲਾਫ਼ 2,100 ਮਾਮਲੇ ਦਰਜ ਕਰਕੇ ਪੰਜਾਬ ਨੂੰ ਬਦਨਾਮ ਕਰ ਰਹੇ ਨੇ ਕੇਜਰੀਵਾਲ’: ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ

ਪਰਾਲੀ ਸਾੜਨ ਦੇ ਨਾਂ ‘ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ: ਸਿਰਸਾ ਨੇ ਕੇਜਰੀਵਾਲ ਨੂੰ ਦੱਸਿਆ ਪੰਜਾਬ ਅਤੇ ਕਿਸਾਨ ਵਿਰੋਧੀ

ਪਹਿਲਾਂ ਦਿੱਲੀ ‘ਚ ਛੱਠ ਪੂਜਾ ਦੇ ਨਾਂ ‘ਤੇ ਪਰਚੇ, ਹੁਣ ਪੰਜਾਬ ਦੇ 2,100 ਕਿਸਾਨਾਂ ‘ਤੇ ਐੱਫ.ਆਈ.ਆਰ.- ਮਨਜਿੰਦਰ ਸਿਰਸਾ ਨੇ ਕੇਜਰੀਵਾਲ ਨੂੰ ਘੇਰਿਆ

ਨਵੀਂ ਦਿੱਲੀ, 18 ਨਵੰਬਰ 2026: ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਗਿਰਗਿਟ ਚਿਹਰਾ ਸਾਹਮਣੇ ਆ ਗਿਆ ਹੈ। ਕਿਉਂਕਿ ਕੁੱਝ ਦਿਨ ਪਹਿਲਾਂ ਤੱਕ ਇਹੋ ਮੰਤਰੀ ਕਹਿ ਰਹੇ ਸਨ ਕਿ ਪੰਜਾਬ ਦੇ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੀ ਦਿੱਲੀ ਦੇ ਅੰਦਰ ਪ੍ਰਦੂਸ਼ਣ ਫ਼ੈਲ ਰਿਹਾ ਹੈ, ਜਦੋਂਕਿ ਹੁਣ ਇਹੋ ਮੰਤਰੀ ਕਹਿ ਰਿਹਾ ਹੈ ਕਿ ਪੰਜਾਬ ਦਾ ਕਿਸਾਨ ਪਰਾਲੀ ਨਹੀਂ ਸਾੜ ਰਿਹਾ। ਹਾਲਾਂਕਿ ਮੰਤਰੀ ਸਿਰਸਾ ਨੇ ਪ੍ਰਦੂਸ਼ਣ ਫੈਲਾਉਣ ਅਤੇ ਪਰਾਲੀ ਸਾੜਨ ਤੋਂ ਇਲਾਵਾ ਕਿਸਾਨਾਂ ਤੇ ਪਰਚੇ ਦਰਜ ਕਰਨ ਦਾ ਦੋਸ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਲਾਇਆ ਹੈ।

ਸਿਰਸਾ ਨੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ। ਆਪਣੇ ਤਿੱਖੇ ਬਿਆਨ ਵਿੱਚ ਮੰਤਰੀ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਬੇਕਸੂਰ ਕਿਸਾਨਾਂ ਖ਼ਿਲਾਫ਼ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਕੇਸ ਦਰਜ ਕਰਕੇ ਅਰਵਿੰਦ ਕੇਜਰੀਵਾਲ ਨੇ ਆਪਣਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰਾ ਮੁੜ ਨੰਗਾ ਕਰ ਦਿੱਤਾ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਖ਼ਿਲਾਫ਼ 2,000 ਤੋਂ ਵੱਧ ਮਾਮਲੇ ਦਰਜ ਕਰਵਾ ਕੇ ਪੂਰੇ ਦੇਸ਼ ਵਿੱਚ ਪੰਜਾਬ ਦੇ ਕਿਸਾਨਾਂ ਦਾ ਅਕਸ ਖ਼ਰਾਬ ਕਰ ਰਹੇ ਹਨ। ਉਨ੍ਹਾਂ ਇਸ ਕਾਰਵਾਈ ਨੂੰ ਬੇਹੱਦ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਕੇਜਰੀਵਾਲ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ।

ਸਿਰਸਾ ਨੇ ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਛੱਠ ਪੂਜਾ ਦੇ ਨਾਂ ‘ਤੇ ਸ਼ਰਧਾਲੂਆਂ ਅਤੇ ਆਮ ਨਾਗਰਿਕਾਂ ਖ਼ਿਲਾਫ਼ ਪਰਚੇ ਦਰਜ ਕਰਵਾਏ ਸਨ, ਅਤੇ ਹੁਣ ਉਹੀ ਨੀਤੀ ਅਪਣਾਉਂਦੇ ਹੋਏ ਪੰਜਾਬ ਦੇ 2,000 ਬੇਕਸੂਰ ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. (ਪੁਲਿਸ ਰਿਪੋਰਟ) ਦਰਜ ਕਰਵਾਈ ਗਈ ਹੈ।

ਦਿੱਲੀ ਦੇ ਮੰਤਰੀ ਨੇ ਅੰਕੜਿਆਂ ਦਾ ਜ਼ਿਕਰ ਕਰਦਿਆਂ ਸਵਾਲ ਖੜ੍ਹੇ ਕੀਤੇ ਕਿ ਜਦੋਂ ਪੰਜਾਬ ਦੇ ਕਿਸਾਨ ਖੇਤਾਂ ਵਿੱਚ ਪਰਾਲੀ ਨਹੀਂ ਸਾੜ ਰਹੇ, ਤਾਂ ਫਿਰ 2,100 ਬੇਕਸੂਰ ਲੋਕਾਂ ਖ਼ਿਲਾਫ਼ ਅਪਰਾਧਿਕ ਮਾਮਲੇ ਕਿਉਂ ਦਰਜ ਕੀਤੇ ਗਏ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਢੌਂਗ ਰਚਦੀ ਹੈ, ਪਰ ਦੂਜੇ ਪਾਸੇ ਬਿਨਾਂ ਕਿਸੇ ਠੋਸ ਵਜ੍ਹਾ ਦੇ 2,100 ਬੇਕਸੂਰ ਕਿਸਾਨਾਂ ‘ਤੇ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਸਿਰਸਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਆਪਣੀਆਂ ਸਿਆਸੀ ਨਾਕਾਮੀਆਂ ਛੁਪਾਉਣ ਲਈ ਪੰਜਾਬ ਦੇ ਅੰਨਦਾਤੇ ਨੂੰ ਬਲੀ ਦਾ ਬੱਕਰਾ ਬਣਾ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਦਿੱਲੀ ਅਤੇ ਉੱਤਰੀ ਭਾਰਤ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮੁੱਦੇ ‘ਤੇ ਦਿੱਲੀ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਲਗਾਤਾਰ ਸਿਆਸੀ ਤਣਾਅ ਬਣਿਆ ਹੋਇਆ ਹੈ।

ਇਸੇ ਲੜੀ ਤਹਿਤ ਮਨਜਿੰਦਰ ਸਿੰਘ ਸਿਰਸਾ ਨੇ AAP ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਢੁੱਕਵੇਂ ਬਦਲ ਦੇਣ ਦੀ ਬਜਾਏ ਪੁਲਿਸ ਕਾਰਵਾਈ ਦਾ ਡਰ ਦਿਖਾਉਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਆਪਣੇ ਬਿਆਨ ਦੇ ਅਖੀਰ ਵਿੱਚ ਸਿਰਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਮੁੱਢ ਤੋਂ ਹੀ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 2,100 ਬੇਕਸੂਰ ਲੋਕਾਂ ‘ਤੇ ਪਰਚੇ ਦਰਜ ਕਰਨਾ ਇਸੇ ਪੰਜਾਬ ਵਿਰੋਧੀ ਮਾਨਸਿਕਤਾ ਦਾ ਸਿੱਧਾ ਸਬੂਤ ਹੈ, ਜਿਸ ਨੂੰ ਪੰਜਾਬ ਦੇ ਲੋਕ ਅਤੇ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

 

Leave a Comment