Breaking News: “ਆਪ” ਵਿਧਾਇਕ ਮਨਵਿੰਦਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਹਾਈਕੋਰਟ ਵੱਲੋਂ ਨੋਟਿਸ ਜਾਰੀ

422

 

  • ਥਾਣੇਦਾਰ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਲਕਾ ਪਾਇਲ ਤੋਂ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ, ਕਿਉਂਕਿ ਕਰੀਬ 8-9 ਮਹੀਨੇ ਪੁਰਾਣੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਦੇ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਦਰਅਸਲ, ਇਹ ਮਾਮਲਾ 20 ਸਤੰਬਰ 2021 ਦਾ ਹੈ, ਜਦੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਥਾਣੇ ਸਾਹਮਣੇ ਧਰਨਾ ਦਿੱਤਾ ਸੀ ਅਤੇ ਪੁਲਿਸ ਨੇ ਉਸ ਵੇਲੇ ਮਨਵਿੰਦਰ ਤੇ ਇਹ ਦੋਸ਼ ਲਗਾ ਕੇ ਮੁਕੱਦਮਾ ਦਰਜ ਕੀਤਾ ਸੀ ਕਿ, ਮਨਵਿੰਦਰ ਨੇ ਪੁਲਿਸ ਤੇ ਹਮਲਾ ਕੀਤਾ ਹੈ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਖ਼ਬਰਾਂ ਦੀ ਮੰਨੀਏ ਤਾਂ, ਪੰਜਾਬ ਹਰਿਆਣਾ ਹਾਈਕੋਰਟ ਨੇ ਆਪ ਵਿਧਾਇਕ ਨੂੰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ ਅਤੇ ਐਸਆਈਟੀ ਨੂੰ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।

ਖ਼ਬਰਾਂ ਮੁਤਾਬਿਕ, ਉਸ ਵਕਤ ਮਨਵਿੰਦਰ ਸਿੰਘ ਗਿਆਸਪੁਰਾ ਲੋਕ ਇਨਸਾਫ਼ ਪਾਰਟੀ ਦੇ ਵਰਕਰ ਸਨ ਅਤੇ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਉ੍ਰਲਾ ਵੱਲੋਂ ਪਾਇਲ ਤੋਂ ਚੋਣ ਲੜੀ ਗਈ ਸੀ, ਜਿਥੋਂ ਉਹ ਹੁਣ ਵਿਧਾਇਕ ਹਨ।