ਅਕਾਲੀ ਦਲ ਅਤੇ ਕਾਂਗਰਸ ਪਾਰਟੀ ਛੱਡ ਕੇ ਕਈ ਅਹੁਦੇਦਾਰ AAP ‘ਚ ਸ਼ਾਮਲ; AAP ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ
ਚੰਡੀਗੜ੍ਹ, 8 ਅਗਸਤ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤੱਲੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਤ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਸਰਪੰਚ ਜਗਬੀਰ ਸਿੰਘ ਦੀ ਪ੍ਰੇਰਨਾ ਸਦਕਾ ਹੋਈ, ਜਿਸ ਦੌਰਾਨ ਰਣਜਿੰਦਰ ਸਿੰਘ ਪ੍ਰਭ ਸਮੇਤ ਵੱਖ-ਵੱਖ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੇ ਮਫ਼ਲਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ‘ਆਪ’ ਨਾਲ ਜੁੜ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਲਕੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਸਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਮੰਗਲਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ ਅਤੇ ਬਲਦੇਵ ਸਿੰਘ ਨੰਬਰਦਾਰ ਸਮੇਤ ਹੋਰ ਪਰਿਵਾਰ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਚੇਅਰਮੈਨ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਸਰਪੰਚ ਗੁਰਭੇਜ ਸਿੰਘ ਸ਼ਾਹ ਚਵਿੰਡਾ, ਲਛਮਣ ਸਿੰਘ ਰਾਣੀਆਂ, ਕਸ਼ਮੀਰ ਸਿੰਘ ਠੇਕੇਦਾਰ ਅਤੇ ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
















