MC Elections: 51 ਆਜ਼ਾਦ ਜੇਤੂ ਉਮੀਦਵਾਰਾਂ ਅਕਾਲੀ ਦਲ ‘ਚ ਸ਼ਾਮਲ

On: ਜੂਨ 2, 2026 11:57 ਪੂਃ ਦੁਃ

 

MC Elections: 51 ਆਜ਼ਾਦ ਜੇਤੂ ਉਮੀਦਵਾਰਾਂ ਅਕਾਲੀ ਦਲ ‘ਚ ਸ਼ਾਮਲ

ਕਿਹਾ ਕਿ ਪਾਰਟੀ ਵੱਲੋਂ ਨਗਰ ਕੌਂਸਲ ਵਿਚ ਜਿੱਤੀਆਂ ਸੀਟਾਂ ਦੀ ਗਿਣਤੀ ਵੱਧ ਕੇ ਹੋਈ 243, ਅਕਾਲੀ ਦਲ ਨੂੰ 9 ਕਮੇਟੀਆਂ ਵਿਚ ਮਿਲਿਆ ਪੂਰਨ ਬਹੁਮਤ

ਚੰਡੀਗੜ੍ਹ, 2 ਜੂਨ 2026: ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਚੋਣ ਜਿੱਤੇ 51 ਉਮੀਦਵਾਰਾਂ ਨੇ ਪਾਰਟੀ ਨੂੰ ਹਮਾਇਤ ਦਿੰਦਿਆਂ ਪਾਰਟੀ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟ ਕੀਤੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 31 ਵੱਲੋਂ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾ ਦਿੱਤਾ ਤੇ ਬਾਕੀ ਰਹਿੰਦੇ ਕੌਂਸਲਰ ਵੀ ਜਲਦੀ ਹੀ ਪਾਰਟੀ ਵਿਚ ਸ਼ਾਮਲ ਹੋਣਗੇ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 51ਆਜ਼ਾਦ ਕੌਂਸਲਾਂ ਨੇ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਅਕਾਲੀ ਦਲ ਵੱਲੋਂ ਜਿੱਤੇ ਵਾਰਡਾਂ ਦੀ ਗਿਣਤੀ ਹੁਣ 243 ਹੋ ਗਈ ਹੈ ਜਿਸ ਵਿਚੋਂ 192 ਵਾਰਡਾਂ ਵਿਚ ਪਾਰਟੀ ਆਪਣੀ ਚੋਣ ਨਿਸ਼ਾਨ ’ਤੇ ਚੋਣਾਂ ਜਿੱਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ 9 ਮਿਉਂਸਪਲ ਕਮੇਟੀਆਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਜਦੋਂ ਕਿ ਕਾਂਗਰਸ ਨੇ ਛੇ ਅਤੇ ਭਾਜਪਾ ਨੇ ਦੋ ਕਮੇਟੀਆਂ ਵਿਚ ਬਹੁਮਤ ਹਾਸਲ ਕੀਤਾ ਹੈ।

ਉਹਨਾਂ ਕਿਹਾ ਕਿ ਜਿਹੜੀਆਂ ਕਮੇਟੀਆਂ ਵਿਚ ਅਕਾਲੀ ਦਲ ਨੇ ਪੂਰਨ ਬਹੁਮਤ ਹਾਸਲ ਕੀਤਾ ਉਹਨਾਂ ਵਿਚ ਮਲੂਕਾ 9/11, ਕੋਟ ਸ਼ਮੀਰ 11/13, ਭਗਤ ਭਾਈਕਾ 7/13, ਭੁੱਚੋ 7/13, ਨੱਥਾਣਾ 7/11, ਲਹਿਰਾ ਮੁਹੱਬਤ 8/11, ਸੰਗਤ 6/9, ਕੋਟ ਫੱਤਾ 8/11 ਅਤੇ ਰਾਹੋਂ 10/13 ਸ਼ਾਮਲ ਹਨ।

ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਨੇ ਫਰੀਦਕੋਟ, ਮਹਿਰਾਜ, ਮਜੀਠਾ ਅਤੇ ਮੌੜ ਸਮੇਤ ਅਨੇਕਾਂ ਕਮੇਟੀਆਂ ਵਿਚ ਕੁੱਲ ਪਈਆਂ ਵੋਟਾਂ ਦੇ ਮਾਮਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਵਾਂ ’ਤੇ ਸਾਡੇ ਉਮੀਦਵਾਰਾਂ ਨੂੰ ਹਰਾਇਆ ਘੋਸ਼ਤ ਕਰ ਦਿੱਤਾ ਗਿਆ ਜਦੋਂ ਕਿ ਸਭ ਤੋਂ ਵੱਧ ਵੋਟਾਂ ਉਹਨਾਂ ਨੂੰ ਮਿਲੀਆਂ ਸਨ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਜ਼ੀਰਕਪੁਰ ਵਿਚ ਅਕਾਲੀ ਦਲ ਦੇ ਉਮੀਦਵਾਰ ਜਿਸਨੂੰ ਰਿਟਰਨਿੰਗ ਅਫਸਰ ਨੇ ਸਭ ਤੋਂ ਵੱਧ ਵੋਟਾਂ ਮਿਲੀਆਂ ਕਰਾਰ ਦਿੱਤਾ ਸੀ, ਨੂੰ ਆਮ ਆਦਮੀ ਪਾਰਟੀ ਤੋਂ ਹਾਰਿਆ ਕਰਾਰ ਦਿੱਤਾ ਗਿਆ। ਉਹਨਾਂ ਨੇ ਇਸੇ ਤਰੀਕੇ ਮਲੋਟ, ਸ੍ਰੀ ਮੁਕਤਸਰ ਸਾਹਿਬ ਤੇ ਕੋਟ ਫੱਤਾ ਦੀ ਉਦਾਹਰਣ ਵੀ ਦਿੱਤੀ।

ਉਹਨਾਂ ਨੇ ਆਪ ਸਰਕਾਰ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਅਤੇ ਗੁੰਡਾ ਕਰਦੀ ਤੇ ਸੱਤਾ ਦੀ ਦੁਰਵਰਤੋਂ ਕਰਨ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਤੇ ਆਏ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਨਾਲੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ 1251 ਸੀਟਾਂ ’ਤੇ ਚੋਣ ਲੜੀ ਜਦੋਂ ਕਿ ਕਾਂਗਰਸ ਨੇ 1550 ਸੀਟਾਂ ’ਤੇ ਚੋਣ ਲੜੀ। ਉਹਨਾਂ ਕਿਹਾ ਕਿ ਕਾਂਗਰਸ ਨਾਲੋਂ 300 ਸੀਟਾਂ ਘੱਟ ਲੜਨ ਲਈ ਮਜਬੂਰ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਕਾਲੀ ਦਲ ਨਾਲੋਂ ਸਿਰਫ 150 ਸੀਟਾਂ ਹੀ ਵੱਧ ਜਿੱਤ ਸਕੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਫਰੀਦਕੋਟ ਸਮੇਤ ਮਜੀਠਾ ਵਿਚ ਅਕਾਲੀ ਵਰਕਰਾਂ ਖਿਲਾਫ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਪਰ ਇਸਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਚੰਗੀ ਰਹੀ ਤੇ ਲੋਕ ਆਪ ਸਰਕਾਰ ਦੇ ਖਿਲਾਫ ਭੁਗਤੇ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਰੰਭੀ ਬਦਲਾਖੋਰੀ ਦੀ ਕਾਰਵਾਈ ਦੇ ਚਲਦੇ ਉਹਨਾਂ ਖਿਲਾਫ ਨਵਾਂ ਕੇਸ ਦਰਜ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਕ ਦਿਨ ਪਹਿਲਾਂ ਹੀ ਮਜੀਠੀਆ ਨੇ ਇਹ ਖੁੱਲ੍ਹਾਸਾ ਕਰ ਦਿੱਤਾ ਸੀ ਕਿ ਅਕਾਲੀ ਵਰਕਰ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੇ ਆਗੂ ਤਲਬੀਰ ਗਿੱਲ ਨੇ ਧੱਕੇ ਨਾਲ ਪੁਲਿਸ ਹਿਰਾਸਤ ਵਿਚੋਂ ਆਪਣਾ ਬੰਦਾ ਛੁਡਾਇਆ।

ਉਹਨਾਂ ਕਿਹਾ ਕਿ ਪਰ ਇਸਦੇ ਬਾਵਜੂਦ ਗਿੱਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਦੋਂਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠਾ ਕੇਸ ਦਰਜ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

Join WhatsApp

Join Now

Leave a Comment