ਕੱਚੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ

617

ਚੰਡੀਗੜ੍ਹ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਬਤੌਰ ਇਨਲਿਸਟਮੈਂਟ, ਆਉਟੋਸੋਰਸ, ਠੇਕੇਦਾਰਾਂ, ਕੰਪਨੀਆਂ ਅਧੀਨ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਸਬੰਧ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਆਦੇਸ਼ਾਂ ਤਹਿਤ ਅੱਜ ਸਿਵਲ ਸਕੱਤਰੇਤ ਸੈਕਟਰ 9 ਚੰਡੀਗੜ੍ਹ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ਼.ਕੇ ਤਿਵਾੜੀ, ਵਿਭਾਗੀ ਮੁੱਖੀ ਵਿਪੁਲ ਉਜਵਲ, ਡਿਪਟੀ ਡਾਇਰੈਕਟਰ ਪ੍ਰਸ਼ਾਸਨ ਅਸ਼ਵਨੀ ਕੁਮਾਰ ਅਰੋੜਾ ਆਦਿ ਅਧਿਕਾਰੀਆਂ ਦੇ ਨਾਲ ‌ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਤੇ ਉਂਕਾਰ ਸਿੰਘ ਟਾਂਡਾ ਦਫ਼ਤਰੀ ਸਕੱਤਰ ਪੰਜਾਬ ਸ਼ਾਮਲ ਹੋਏ।

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਉਕਤ ਆਗੂਆਂ ਨੇ ਦੱਸਿਆ ਕਿ ਕਰੀਬ ਇਕ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਜੱਥੇਬੰਦੀ ਦੇ ਆਗੂਆਂ ਵਲੋਂ ਸਰਕਾਰੀ ਵੈਬਸਾਈਟ iHRMS ਪੋਰਟਲ ਤੋਂ ਕੰਟਰੈਕਚੂਆਲ ਤੋਂ ਵਰਕਰਾਂ ਦੇ ਡਲੀਟ ਕੀਤੀ ਡਾਟੇ ਦੀ ਐਂਟਰੀ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਵਰਕਰਾਂ ਨੂੰ ਕੰਟਰੈਕਟ ਅਧੀਨ ਲੈਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਤਿਆਰ ਕੀਤੀ ਪਰਪੋਜਲ ਨੂੰ ਲਾਗੂ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, ਕੁਟੇਸ਼ਨ ਸਿਸਟਮ ਬੰਦ ਕੀਤਾ ਜਾਵੇ। ਆਦਿ ਮੰਗਾਂ ਦਾ ‌ਹੱਲ ਕੀਤਾ ਜਾਵੇ। ਜਿਸ ਤੇ ਵਿਚਾਰ ਚਰਚਾ ਕਰਨ ਉਪਰੰਤ ਜਲ ਸਪਲਾਈ ਦੇ ਪ੍ਰਮੁੱਖ ਸਕੱਤਰ ਵਲੋਂ ਵਰਕਰਾਂ ਦਾ ਮੁਕੰਮਲ ਜਾਣਕਾਰੀ ਇਕੱਤਰ ਕਰਕੇ ਇਸ ਮਸਲੇ ਤੇ ਦੁਬਾਰਾ ਗੱਲਬਾਤ ਕਰਨ ਲਈ ਦੱਸ ਦਿਨ ਦਾ ਸਮਾਂ ਮੰਗਿਆ ਗਿਆ।

ਪਰ ਜੱਥੇਬੰਦੀ ਦੇ ਆਗੂਆਂ ਵਲੋਂ ਆਈ.ਐਚ .ਆਰ. ਐਮ. ਐੱਸ.ਪੋਰਟਲ ਤੋਂ ਵਰਕਰਾਂ ਦੇ ਡਾਟੇ ਡਲੀਟ ਕੀਤੀ ਐਂਟਰੀ ਤੁਰੰਤ ਬਹਾਲ ਕਰਨ ਲਈ ਚਿੱਠੀ ਜਾਰੀ ਕਰਨ ਦੀ ਮੰਗ ਕੀਤੀ ਗਈ ਤਾਂ ਪ੍ਰਮੁੱਖ ਸਕੱਤਰ ਵੱਲੋਂ ਚਿੱਠੀ ਜਾਰੀ ਕਰਨ ਪ੍ਰਤੀ ਨਾਂ ਪੱਖੀ ਰਵੱਈਆ ਰਿਹਾ। ਜਿਸਦੇ ਕਾਰਨ ਵਿਭਾਗ ਦੇ ਉਚ ਅਧਿਕਾਰੀਆਂ ਦੇ ਨਾਲ ਯੂਨੀਅਨ ਦੀ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮੀਟਿੰਗ ਦੇ ਬਾਅਦ ਯੂਨੀਅਨ ਦੇ ਆਗੂਆਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਯੂਨੀਅਨ ਦੇ ਫੈਸਲੇ ਤਹਿਤ 10 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵਰਕਰਾਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

 

LEAVE A REPLY

Please enter your comment!
Please enter your name here