ਮੌਸਮ ਵਿਭਾਗ ਦਾ ਅਲਰਟ: ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ

626

ਚੰਡੀਗੜ੍ਹ/ਨਵੀਂ ਦਿੱਲੀ–

ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ, ਜਿਸ ਤੋਂ ਬਾਅਦ ਮੌਸਮ ‘ਚ ਭਾਰੀ ਬਦਲਾਅ ਆਇਆ ਹੈ। ਭਾਰਤੀ ਮੌਸਮ ਵਿਭਾਗ (India Meteorological Department – IMD) ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤੱਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ।

ਵੱਡੀ ਖ਼ਬਰ: ਪੰਜਾਬ ‘ਚ ਵੀ ਲੱਗੇਗਾ ਲਾਕਡਾਊਨ? ਇੱਕ ਦਿਨ ‘ਚ ਕੋਰੋਨਾ ਨਾਲ ਹੋਈਆਂ 9 ਮੌਤਾਂ

ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਦੇਸ਼ ਦੇ ਪੱਛਮੀ ਹਿਮਾਲੀਅਨ ਰਾਜਾਂ ਅਤੇ ਉੱਤਰ ਪੂਰਬੀ ਰਾਜਾਂ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ ‘ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਚੰਨੀ ਸਰਕਾਰ ਨੇ ਉਡਾਈਆਂ “ਅਧਿਆਪਕ ਤਬਾਦਲਾ ਨੀਤੀ” ਦੀਆਂ ਧੱਜੀਆਂ

ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 6 ਡਿਗਰੀ ਤੱਕ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਐਤਵਾਰ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੋਦੀ ‘ਸੁਰੱਖਿਆ ਕੁਤਾਹੀ’ ਮਾਮਲਾ: “ਇਨ੍ਹਾਂ ਸੜਕਾਂ ‘ਤੇ ਹਾਕਮਾਂ ਨੂੰ ਰੋਕਣਾ ਸਾਡਾ ਜਨਮ ਸਿੱਧ ਅਧਿਕਾਰ”

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉਪਰਲੇ ਹਿੱਸਿਆਂ ‘ਚ ਵੀ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉਤਰਾਖੰਡ ‘ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

Big News: ਪੰਜਾਬ ਦੇ ਮੁੱਖ ਚੋਣ ਅਫਸਰ ਕੋਰੋਨਾ ਪਾਜ਼ੀਟਿਵ

ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਕਿਹੋ ਜਿਹਾ ਰਹੇਗਾ ਮੌਸਮ

ਆਈਐਮਡੀ ਮੁਤਾਬਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 4 ਤੋਂ 6 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

PM ਮੋਦੀ ਨੇ ਮੰਨੀ ਸਿੱਖਾਂ ਦੀ ਵੱਡੀ ਮੰਗ; ਸਾਹਿਬਜ਼ਾਦਿਆਂ ਨੂੰ ਸਮਰਪਿਤ “ਵੀਰ ਬਾਲ ਦਿਵਸ” ਮਨਾਉਣ ਦਾ ਐਲਾਨ

ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੱਧ ਭਾਰਤ ਵਿੱਚ 8 ਤੋਂ 12 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੂਰਬੀ ਭਾਰਤ ਵਿੱਚ 10 ਤੋਂ 13 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

6ਵੇਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਪੱਤਰ ਜਾਰੀ; ਪੜ੍ਹੋ ਪੱਤਰ ਦੀ ਕਾਪੀ

LEAVE A REPLY

Please enter your comment!
Please enter your name here