ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਪੰਜਾਬ-ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ‘ਚ ਪਵੇਗਾ ਭਾਰੀ ਮੀਂਹ

1436

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੌਸਮ ਵਿਭਾਗ ਦੇ ਵਲੋਂ ਯੈਲੋ ਅਲਰਟ ਜਾਰੀ ਕਰਦਿਆਂ ਹੋਇਆ ਲੁਧਿਆਣਾ, ਮੋਗਾ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ, ਤੋਂ ਇਲਾਵਾ ਕੁਰੂਕਸ਼ੇਤਰ, ਯੁਨਾਖਲਾ, ਕਨੰਭਲਾ, ਕਾਂਢਲਾ, ਕੁਰੂਕਸ਼ੇਤਰ ਦੇ ਕੁਝ ਹਿੱਸਿਆਂ ਵਿੱਚ ਗਰਜ\ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਬੁਲੇਟਿਨ ਵਿੱਚ ਹਰਿਆਣਾ ਦੇ 33 ਸ਼ਹਿਰਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫ਼ਾਨ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਜਿਨ੍ਹਾਂ ਹਰਿਆਣੇ ਦੇ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਨਾਰਨੌਲ, ਅਟੇਲੀ, ਮਹਿੰਦਰਗੜ੍ਹ, ਕਨੀਨਾ, ਬਾਵਲ, ਰੇਵਾੜੀ, ਕੋਸਲੀ, ਹਥੀਨ, ਨੂਹ, ਪਲਵਲ, ਤਵਾਡੂ, ਬੱਲਭਗੜ੍ਹ, ਸੋਹਨਾ, ਗੁਰੂਗ੍ਰਾਮ, ਨੰਗਲ ਚੌਧਰੀ, ਭਾਦਰਾ, ਲੋਹਾਰੂ ਅਤੇ ਚਰਖੀ ਦਾਦਰੀ ਸ਼ਾਮਲ ਹਨ। ਜਦੋਂ ਕਿ ਪਟੌਦੀ, ਕੋਸਲੀ, ਮਤਨਹੇਲ, ਝੱਜਰ, ਬਹਾਦੁਰਗੜ੍ਹ, ਬੇਰ ਖਾਸ, ਫਰੀਦਾਬਾਦ, ਇੰਦਰੀ, ਰਾਦੌਰ, ਥਾਨੇਸਰ, ਸ਼ਾਹਬਾਦ, ਬਰਾਦਾ, ਜਗਾਧਰੀ, ਛਛਰੌਲੀ ‘ਚ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)