ਮੋਦੀ ਵਰਗਾ ਕੇਜਰੀਵਾਲ ਨੇ ਕੀਤਾ ਵਾਅਦਾ; “ਸਵਿਸ ਬੈਂਕ ‘ਚ ਪਿਆ ਕਾਲਾ ਧਨ ਵਾਪਸ ਲਿਆਵਾਂਗੇ”

133

 

ਅਹਿਮਦਾਬਾਦ:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਗੁਜਰਾਤ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ‘ਚ ਸ਼ਾਮਲ ਲੋਕਾਂ ਨੇ ਆਪਣਾ ਪੈਸਾ ‘ਸਵਿਸ ਬੈਂਕ’ ‘ਚ ਰੱਖਿਆ ਹੈ, ਜਿਸ ਨੂੰ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਉਣ ‘ਤੇ ਵਾਪਸ ਲਿਆਵੇਗੀ।

ਉਨ੍ਹਾਂ ਨੇ ਪੂਰੇ ਗੁਜਰਾਤ ਵਿੱਚ ਦਿੱਲੀ ਦੀ ਤਰਜ਼ ‘ਤੇ ਸੂਬੇ ਦੇ ਹਰ ਪਿੰਡ ਵਿੱਚ 20,000 ਮੁਹੱਲਾ ਕਲੀਨਿਕ, ਸਰਕਾਰੀ ਸਕੂਲ ਬਣਾਉਣ ਦਾ ਵਾਅਦਾ ਵੀ ਕੀਤਾ।

ਇਸ ਤੋਂ ਇਲਾਵਾ ‘ਆਪ’ ਦੇ ਕੌਮੀ ਕਨਵੀਨਰ ਨੇ ਸਾਰਿਆਂ ਲਈ “ਮੁਫ਼ਤ ਅਤੇ ਅਸੀਮਤ” ਸਿਹਤ ਸੇਵਾਵਾਂ ਦਾ ਭਰੋਸਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਦਸੰਬਰ ‘ਚ ਗੁਜਰਾਤ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਸੂਬੇ ਦੇ ਆਪਣੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਤੋਂ ਮਿਲੀ ਖੁਫੀਆ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਸੂਬੇ ਵਿੱਚ ਭਾਰੀ ਬਹੁਮਤ ਨਾਲ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੀ ਹੈ। ndtv