Friday, March 1, 2024
No menu items!
HomeEducation6ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ! ਅਧਿਆਪਕਾ ਗ੍ਰਿਫਤਾਰ, ਪ੍ਰਿੰਸੀਪਲ 'ਤੇ ਵੀ...

6ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ! ਅਧਿਆਪਕਾ ਗ੍ਰਿਫਤਾਰ, ਪ੍ਰਿੰਸੀਪਲ ‘ਤੇ ਵੀ ਲੱਗੇ ਗੰਭੀਰ ਦੋਸ਼

 

ਵਿਦਿਆਰਥਣ ਦੇ ਸੁਸਾਈਡ ਨੋਟ ‘ਚ ਪ੍ਰਿੰਸੀਪਲ ਜੀਵਾ ਅਤੇ ਟੀਚਰ ਮਰਸੀ ਦੇ ਨਾਂ ਲਿਖੇ- ਪੁਲਸ

ਪੰਜਾਬ ਨੈੱਟਵਰਕ, ਛੱਤੀਸਗੜ੍ਹ

ਛੱਤੀਸਗੜ੍ਹ ਦੇ ਅੰਬਿਕਾਪੁਰ ਤੋਂ ਖੁਦਕੁਸ਼ੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 12 ਸਾਲਾ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਨੇ ਅਧਿਆਪਕ ਅਤੇ ਪ੍ਰਿੰਸੀਪਲ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਚੇਤਾਵਨੀ, ਸੀਤ ਲਹਿਰ ਬਾਰੇ ਅਲਰਟ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਅਧਿਆਪਕਾ ਸਿਸਟਰ ਮਰਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- Teacher recruitment Scam: ਪੰਜਾਬ ‘ਚ ਅਧਿਆਪਕ ਭਰਤੀ ਘੁਟਾਲਾ! ਤਤਕਾਲੀ ਸਿੱਖਿਆ ਅਫ਼ਸਰਾਂ ਨੂੰ ਜਾਂਚ ‘ਚ ਸ਼ਾਮਲ ਨਾ ਕਰਨ ‘ਤੇ ਉੱਠੇ ਸਵਾਲ

ਦੱਸਿਆ ਜਾ ਰਿਹਾ ਹੈ ਕਿ ਛੇਵੀਂ ਜਮਾਤ ‘ਚ ਪੜ੍ਹਦੀ ਅਰਚੀਸ਼ਾ ਸਿਨਹਾ ਪੜ੍ਹਾਈ ‘ਚ ਬਹੁਤ ਹੁਸ਼ਿਆਰ ਸੀ। ਅਧਿਆਪਕਾ ਨੇ ਕਿਸੇ ਗੱਲ ਨੂੰ ਲੈ ਕੇ ਵਿਦਿਆਰਥਣ ਦੀ ਕਲਾਸ ਵਿੱਚ ਬੇਇੱਜ਼ਤੀ ਕੀਤੀ ਸੀ, ਜਿਸ ਕਾਰਨ ਉਹ ਬਹੁਤ ਦੁਖੀ ਸੀ। ਵਿਦਿਆਰਥਣ ਨੇ ਸਕੂਲ ਦੇ ਵਟਸਐਪ ਗਰੁੱਪ ‘ਚ ਖੁਦਕੁਸ਼ੀ ਕਰਨ ਦੀ ਗੱਲ ਕਰਦੇ ਹੋਏ ਮੈਸੇਜ ਲਿਖਿਆ ਸੀ ਅਤੇ ਕਰੀਬ 11 ਵਜੇ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਛੇਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ

ਸੁਸਾਈਡ ਨੋਟ ‘ਚ ਵਿਦਿਆਰਥਣ ਨੇ ਟੀਚਰ ਮਰਸੀ ‘ਤੇ ਅਪਮਾਨਿਤ ਕਰਨ ਦਾ ਦੋਸ਼ ਲਗਾਇਆ ਹੈ। ਵਿਦਿਆਰਥਣ ਨੇ ਲਿਖਿਆ ਹੈ ਕਿ 6 ਫਰਵਰੀ ਨੂੰ ਸਿਸਟਰ ਮਰਸੀ ਨੇ ਉਸਦੇ ਅਤੇ ਉਸ ਦੇ ਦੋ ਦੋਸਤਾਂ ਦੇ ਆਈਡੀ ਕਾਰਡ ਖੋਹ ਲਏ ਸਨ। ਉਸਦੇ ਦੋਸਤਾਂ ਨੇ ਉਸਨੂੰ ਦੱਸਿਆ ਕਿ ਸਿਸਟਰ ਮਰਸੀ ਹੁਣ ਉਸਨੂੰ ਪ੍ਰਿੰਸੀਪਲ ਕੋਲ ਲੈ ਕੇ ਜਾਵੇਗੀ ਅਤੇ ਉਸਦੇ ਮਾਤਾ-ਪਿਤਾ ਨੂੰ ਬੁਲਾਵੇਗੀ।

ਇਸ ਘਟਨਾ ਤੋਂ ਬਾਅਦ ਮਾਪਿਆਂ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਗੁੱਸਾ ਹੈ। ਇਸ ਦੌਰਾਨ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਸਕੂਲ ਦੇ ਸਾਹਮਣੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਭਾਰੀ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਮਿਲਣ ਮਗਰੋਂ ਯੁਵਾ ਮੋਰਚਾ ਦੇ ਵਰਕਰਾਂ ਦਾ ਧਰਨਾ ਸ਼ਾਂਤ ਹੋਇਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਵਿਦਿਆਰਥਣ ਦੇ ਸੁਸਾਈਡ ਨੋਟ ‘ਚ ਪ੍ਰਿੰਸੀਪਲ ਜੀਵਾ ਅਤੇ ਟੀਚਰ ਮਰਸੀ ਦੇ ਨਾਂ ਲਿਖੇ ਹਨ। ਜਾਂਚ ਦੌਰਾਨ ਪੁਲਸ ਨੂੰ ਕਈ ਸਬੂਤ ਮਿਲੇ ਹਨ ਅਤੇ ਦੋਸ਼ੀ ਟੀਚਰ ਸਿਸਟਰ ਮਰਸੀ ਨੂੰ ਗ੍ਰਿਫਤਾਰ ਕਰ ਲਿਆ ਹੈ। News

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments