Monday, April 22, 2024
No menu items!
HomeNationalBig blow to Congress: ਕਾਂਗਰਸ ਨੂੰ ਵੱਡਾ ਝਟਕਾ, ਤਿੰਨ ਵਾਰ ਵਿਧਾਇਕ ਰਹੇ...

Big blow to Congress: ਕਾਂਗਰਸ ਨੂੰ ਵੱਡਾ ਝਟਕਾ, ਤਿੰਨ ਵਾਰ ਵਿਧਾਇਕ ਰਹੇ ਕਮਲੇਸ਼ ਸ਼ਾਹ ਭਾਜਪਾ ‘ਚ ਸ਼ਾਮਲ

 

Big blow to Congress: ਮੋਦੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਮਲੇਸ਼ ਸ਼ਾਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੋਏ ਭਾਜਪਾ ਵਿੱਚ ਸ਼ਾਮਲ- ਭਾਜਪਾ ਆਗੂ

ਪੰਜਾਬ ਨੈੱਟਵਰਕ, ਭੋਪਾਲ:

Big blow to Congress: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਦੇ ਅਮਰਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ ਕਮਲੇਸ਼ ਸ਼ਾਹ ਸੱਤਾਧਾਰੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਛਿੰਦਵਾੜਾ, ਜਿੱਥੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣੀ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਦਾ ਗ੍ਰਹਿ ਜ਼ਿਲ੍ਹਾ ਹੈ।

ਪਾਰਟੀ ਦੇ ਰਾਸ਼ਟਰੀ ਸੰਯੁਕਤ ਜਨਰਲ ਸਕੱਤਰ ਸ਼ਿਵ ਪ੍ਰਕਾਸ਼, ਮੁੱਖ ਮੰਤਰੀ ਮੋਹਨ ਯਾਦਵ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਵਿਸ਼ਨੂੰ ਦੱਤ ਸ਼ਰਮਾ ਨੇ ਕਮਲੇਸ਼ ਸ਼ਾਹ ਦਾ ਭਾਜਪਾ ‘ਚ ਸਵਾਗਤ ਕੀਤਾ।

ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਕਮਲੇਸ਼ ਸ਼ਾਹ ਆਪਣੀ ਪਤਨੀ ਹਰਰਾਈ, ਨਗਰ ਪਾਲਿਕਾ ਪ੍ਰਧਾਨ ਮਾਧਵੀ ਸ਼ਾਹ ਅਤੇ ਭੈਣ, ਜ਼ਿਲ੍ਹਾ ਪੰਚਾਇਤ ਮੈਂਬਰ ਕੇਸਰ ਨੇਤਾਮ ਨਾਲ ਭਾਜਪਾ ਵਿੱਚ ਸ਼ਾਮਲ ਹੋਏ।

ਭਾਜਪਾ ਦੇ ਇੱਕ ਆਗੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਮਲੇਸ਼ ਸ਼ਾਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਸੂਬਾ ਭਾਜਪਾ ਦੇ ਲੋਕ ਸਭਾ ਚੋਣ ਇੰਚਾਰਜ ਮਹਿੰਦਰ ਸਿੰਘ, ਸਹਿ-ਇੰਚਾਰਜ ਸਤੀਸ਼ ਉਪਾਧਿਆਏ ਅਤੇ ਸੀਨੀਅਰ ਮੰਤਰੀ ਕੈਲਾਸ਼ ਵਿਜੇਵਰਗੀਆ ਤੇ ਹੋਰ ਹਾਜ਼ਰ ਸਨ। ਸ਼ਾਹ ਨੇ ਕਾਂਗਰਸ ਦੀ ਟਿਕਟ ‘ਤੇ ਅਮਰਵਾੜਾ ਤੋਂ 2013, 2018 ਅਤੇ 2023 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments