Friday, March 1, 2024
No menu items!
HomeNationalAam Aadmi Party ਨੂੰ ਲੱਗ ਸਕਦੈ ਇੱਕ ਹੋਰ ਝਟਕਾ! ਸੀਨੀਅਰ ਲੀਡਰ ਦੇ...

Aam Aadmi Party ਨੂੰ ਲੱਗ ਸਕਦੈ ਇੱਕ ਹੋਰ ਝਟਕਾ! ਸੀਨੀਅਰ ਲੀਡਰ ਦੇ ਅਸਤੀਫ਼ੇ ਦੀ ਚਰਚਾ

 

Aam Aadmi Party may get another blow! Discussion of resignation of senior leader

ਪੰਜਾਬ ਨੈੱਟਵਰਕ, ਚੰਡੀਗੜ੍ਹ-

Aam Aadmi Party- ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਹਰਿਆਣਾ AAP ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਦੇ ਪਾਰਟੀ ਛੱਡਣ ਦੀ ਚਰਚਾ ਤੇਜ਼ ਹੋ ਗਈ ਹੈ।

ਸੂਤਰਾਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਅਤੇ ਅਸ਼ੋਕ ਤੰਵਰ ਨੇ ਬੁੱਧਵਾਰ ਨੂੰ ਦਿੱਲੀ ਦੇ ਇਕ ਹੋਟਲ ‘ਚ 20 ਮਿੰਟ ਦੀ ਬੈਠਕ ਕੀਤੀ। ਮੁੱਖ ਮੰਤਰੀ ਬੁੱਧਵਾਰ ਨੂੰ ਦਿੱਲੀ ‘ਚ ਸਨ। ਇਸ ਚਰਚਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਤੰਵਰ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ।

ਅਮਰ ਉਜਾਲਾ ਦੀ ਖ਼ਬਰ ਅਨੁਸਾਰ, ਤੰਵਰ ਵੱਲੋਂ ਪਾਰਟੀ ਛੱਡਣ ਦੀਆਂ ਚਰਚਾਵਾਂ ਬਾਰੇ ਕੋਈ ਵੀ ਆਪ ਦਾ ਉੱਚ ਲੀਡਰ ਬੋਲਣ ਨੂੰ ਤਿਆਰ ਨਹੀਂ। ਤੰਵਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ।

ਜੇਕਰ ਤੰਵਰ ਪਾਰਟੀ ਛੱਡਦੇ ਹਨ ਤਾਂ ਦਸ ਦਿਨਾਂ ਵਿੱਚ ਆਮ ਆਦਮੀ ਪਾਰਟੀ ਲਈ ਇਹ ਦੂਜਾ ਵੱਡਾ ਝਟਕਾ ਹੋਵੇਗਾ। ਮੰਗਲਵਾਰ ਨੂੰ ਕੁਰੂਕਸ਼ੇਤਰ ‘ਚ ‘ਆਪ’ ਦੇ ਜ਼ਿਲਾ ਪ੍ਰਧਾਨ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

ਇਸ ਦੇ ਨਾਲ ਹੀ ਬੁੱਧਵਾਰ ਨੂੰ ਗਨੌਰ ਦੇ ਕਈ ਆਗੂਆਂ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸਾਰੇ ਤੰਵਰ ਦੇ ਸਮਰਥਕ ਦੱਸੇ ਜਾਂਦੇ ਹਨ। ਇਨ੍ਹਾਂ ਆਗੂਆਂ ਨੇ ਪਾਰਟੀ ਦੇ ਉੱਚ ਆਗੂਆਂ ’ਤੇ ਅਣਗਹਿਲੀ ਕਰਨ ਦੇ ਦੋਸ਼ ਲਾਏ।

ਦੱਸਿਆ ਜਾ ਰਿਹਾ ਹੈ ਕਿ ਤੰਵਰ ਨੇ 12 ਜਨਵਰੀ ਨੂੰ ਆਪਣੇ ਸਮਰਥਕਾਂ ਦੀ ਮੀਟਿੰਗ ਰੱਖੀ ਹੈ। ਬੈਠਕ ‘ਚ ਤੰਵਰ ਸਮਰਥਕਾਂ ਤੋਂ ਰਾਏ ਲੈਣਗੇ ਅਤੇ ਉਸ ਤੋਂ ਬਾਅਦ ਅਗਲਾ ਫੈਸਲਾ ਲੈਣਗੇ। ਇਹ ਵੀ ਚਰਚਾ ਹੈ ਕਿ ਤੰਵਰ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments