Monday, April 22, 2024
No menu items!
HomeNationalAccident News: ਗੰਗਾ 'ਚ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ,...

Accident News: ਗੰਗਾ ‘ਚ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ, 24 ਲੋਕਾਂ ਦੀ ਮੌਤ

 

Accident News: ਹੁਣ ਤੱਕ 24 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ, 10 ਲੋਕ ਜ਼ਖਮੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Accident News: ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਤੋਂ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੰਗਾ ‘ਚ ਇਸ਼ਨਾਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਛੱਪੜ ‘ਚ ਜਾ ਡਿੱਗੀ।

ਜ਼ਿਲ੍ਹੇ ਦੇ ਸੀਐਮਓ ਰਾਜੀਵ ਅਗਰਵਾਲ ਮੁਤਾਬਕ ਇਸ ਹਾਦਸੇ ਵਿੱਚ ਹੁਣ ਤੱਕ 24 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 4 ਨੂੰ ਇਲਾਜ ਲਈ ਅਲੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਖਬਰਾਂ ਮੁਤਾਬਕ ਇਹ ਲੋਕ ਕਾਦਰਗੰਜ ਗੰਗਾ ਘਾਟ ਵੱਲ ਜਾ ਰਹੇ ਸਨ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਜਾਣਕਾਰੀ ਮੁਤਾਬਕ ਕਾਸਗੰਜ ਦੇ ਪਟਿਆਲੀ-ਦਰੀਆਵਗੰਜ ਰੋਡ ‘ਤੇ ਸਵੇਰੇ ਕੁਝ ਸ਼ਰਧਾਲੂ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਇੱਕ ਕਾਰ ਸਾਹਮਣੇ ਆਈ ਤਾਂ ਟਰੈਕਟਰ ਚਾਲਕ ਕੰਟਰੋਲ ਗੁਆ ਬੈਠਾ ਅਤੇ ਟਰੈਕਟਰ-ਟਰਾਲੀ ਛੱਪੜ ਵਿੱਚ ਜਾ ਡਿੱਗੀ। ਹਾਦਸਾ ਹੁੰਦੇ ਹੀ ਆਸਪਾਸ ਮੌਜੂਦ ਲੋਕ ਮਦਦ ਲਈ ਦੌੜੇ। ਇਸ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਸਿਹਤ ਕੇਂਦਰ ਲਿਜਾਇਆ ਗਿਆ ਹੈ।

ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ

ਇਸ ਹਾਦਸੇ ਦਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਨੋਟਿਸ ਲਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜ਼ਖਮੀਆਂ ਦੇ ਤੁਰੰਤ ਇਲਾਜ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਲਕਸ਼ਮੀ ਨਰਾਇਣ ਚੌਧਰੀ ਅਤੇ ਰਾਜ ਮੰਤਰੀ ਅਨੂਪ ਪ੍ਰਧਾਨ ਵਾਲਮੀਕੀ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਹਾਦਸੇ ਵਿੱਚ ਡੇਢ ਦਰਜਨ ਤੋਂ ਵੱਧ ਸ਼ਰਧਾਲੂਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਪੁਲਸ-ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਮੌਜੂਦ ਹੈ। ਰਿਪੋਰਟਾਂ ਮੁਤਾਬਕ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਾਰੇ ਸ਼ਰਧਾਲੂ ਏਟਾ ਜ਼ਿਲ੍ਹੇ ਦੇ ਵਸਨੀਕ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments