Thursday, May 2, 2024
No menu items!
HomeNationalAmanatullah Khan Arrested: ਈਡੀ ਵੱਲੋਂ ਇੱਕ ਹੋਰ ਆਪ ਵਿਧਾਇਕ ਗ੍ਰਿਫਤਾਰ

Amanatullah Khan Arrested: ਈਡੀ ਵੱਲੋਂ ਇੱਕ ਹੋਰ ਆਪ ਵਿਧਾਇਕ ਗ੍ਰਿਫਤਾਰ

 

Amanatullah Khan Arrested: ਮੰਤਰੀਆਂ ਅਤੇ ਵਿਧਾਇਕਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ‘ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ- ਸੰਜੇ ਸਿੰਘ ਦਾ ਦੋਸ਼

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Amanatullah Khan Arrested: ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਅਮਾਨਤੁੱਲਾ ਖਾਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਖ਼ਬਰ ਐਨਡੀਟੀਵੀ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਅਮਾਨਤੁੱਲਾ ਖਾਨ ਨੂੰ ਵਕਫ਼ ਬੋਰਡ ਨਿਯੁਕਤੀ ਘੁਟਾਲੇ ਵਿੱਚ ਪੀਐਮਐਲਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਈਡੀ ਨੇ ਕਰੀਬ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀਰਵਾਰ (18 ਅਪ੍ਰੈਲ) ਨੂੰ ਵਿਧਾਇਕ ਅਮਾਨਤੁੱਲਾ ਖਾਨ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਏ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਅਮਾਨਤੁੱਲਾ ਖਾਨ ‘ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਵਜੋਂ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਸ ਨੇ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਨਾਜਾਇਜ਼ ਤੌਰ ‘ਤੇ ਕਿਰਾਏ ‘ਤੇ ਦਿੱਤਾ ਹੋਇਆ ਹੈ।

ਇਹ ਵੀ ਦੋਸ਼ ਹੈ ਕਿ ਉਸ ਨੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ।

ਸੰਜੇ ਸਿੰਘ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਉਨ੍ਹਾਂ ਦੇ ਘਰ ਜਾ ਰਹੇ ਹਨ। ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ, ‘ਆਪ’ ਸਾਂਸਦ ਸੰਜੇ ਸਿੰਘ ਨੇ ਟਵੀਟ ਕੀਤਾ, “ਮੋਦੀ ਸਰਕਾਰ ਆਪਰੇਸ਼ਨ ਲੋਟਸ ‘ਚ ਪੂਰੀ ਤਰ੍ਹਾਂ ਲੱਗੀ ਹੋਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ‘ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਈਡੀ ਵੱਲੋਂ ਅਮਾਨਤੁੱਲਾ ਖਾਨ ਖਿਲਾਫ ਬੇਬੁਨਿਆਦ ਮਾਮਲਾ ਘੜ ਕੇ ਗ੍ਰਿਫਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਤਾਨਾਸ਼ਾਹੀ ਹੈ। ਮੈਂ ਜਲਦੀ ਹੀ ਉਸ ਦੇ ਪਰਿਵਾਰ ਨੂੰ ਮਿਲਣ ਜਾ ਰਿਹਾ ਹਾਂ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments