Tuesday, April 23, 2024
No menu items!
HomeNationalਨਾਗਰਿਕਤਾ ਸੋਧ ਕਾਨੂੰਨ (CAA) ਵਾਪਸ ਲੈਣ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ,...

ਨਾਗਰਿਕਤਾ ਸੋਧ ਕਾਨੂੰਨ (CAA) ਵਾਪਸ ਲੈਣ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ ਹੁਣ ਤਾਂ…

 

Amit Shah CAA: ਨਾਗਰਿਕਤਾ ਸੋਧ ਕਾਨੂੰਨ ਕਦੇ ਵੀ ਵਾਪਸ ਨਹੀਂ ਲਿਆ ਜਾਵੇਗਾ- ਅਮਿਤ ਸ਼ਾਹ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Amit Shah CAA: ਨਾਗਰਿਕਤਾ ਸੋਧ ਕਾਨੂੰਨ (CAA) ਵਾਪਸ ਲੈਣ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਨਾਗਰਿਕਤਾ ਸੋਧ ਕਾਨੂੰਨ ਕਦੇ ਵੀ ਵਾਪਸ ਨਹੀਂ ਲਿਆ ਜਾਵੇਗਾ। ਭਾਜਪਾ ਦੀ ਅਗਵਾਈ ਵਾਲੀ ਸਰਕਾਰ ਇਸ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ।

ਇਹ ਵੀ ਪੜ੍ਹੋ-ਨਾਗਰਿਕਤਾ ਸੋਧ ਕਾਨੂੰਨ (CAA) ਦੇਸ਼ ਲਈ ਖ਼ਤਰਨਾਕ! ਕੇਜਰੀਵਾਲ ਦਾ ਅਮਿਤ ਸ਼ਾਹ ‘ਤੇ ਵੀ ਵੱਡਾ ਹਮਲਾ

ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਤਾ ਨੂੰ ਯਕੀਨੀ ਬਣਾਉਣਾ ਭਾਰਤ ਦੀ ਪ੍ਰਭੂਸੱਤਾ ਦਾ ਫੈਸਲਾ ਹੈ। ਅਸੀਂ ਇਸ ਨਾਲ ਕਦੇ ਵੀ ਸਮਝੌਤਾ ਨਹੀਂ ਕਰਾਂਗੇ। CAA ਕਦੇ ਵੀ ਵਾਪਸ ਨਹੀਂ ਲਿਆ ਜਾਵੇਗਾ।

ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਗ੍ਰਹਿ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਵੀ ਪਤਾ ਹੈ ਕਿ ਉਨ੍ਹਾਂ ਦੇ ਸੱਤਾ ਵਿੱਚ ਆਉਣ ਦੀ ਸੰਭਾਵਨਾ ਘੱਟ ਹੈ। ਸੀਏਏ ਬੀਜੇਪੀ ਲਿਆਇਆ ਹੈ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇਸ ਨੂੰ ਲੈ ਕੇ ਆਈ ਹੈ। ਇਸ ਨੂੰ ਰੱਦ ਕਰਨਾ ਅਸੰਭਵ ਹੈ। ਅਸੀਂ ਪੂਰੇ ਦੇਸ਼ ਵਿੱਚ ਇਸ ਬਾਰੇ ਜਾਗਰੂਕਤਾ ਫੈਲਾਵਾਂਗੇ।

ਇਹ ਵੀ ਪੜ੍ਹੋ-Congress MP Praneet Kaur joined BJP: ਭਾਜਪਾ ‘ਚ ਸ਼ਾਮਲ ਹੋਏ ਕਾਂਗਰਸ MP ਪ੍ਰਨੀਤ ਕੌਰ, ਪਟਿਆਲਾ ਤੋਂ ਹੋ ਸਕਦੇ ਨੇ ਉਮੀਦਵਾਰ

ਸੀਏਏ ਨੂੰ ਲਾਗੂ ਕਰਨ ਦੇ ਸਮੇਂ ‘ਤੇ ਵਿਰੋਧੀ ਧਿਰ ਦੇ ਸਵਾਲਾਂ ਦੇ ਸਬੰਧ ‘ਚ ਅਮਿਤ ਸ਼ਾਹ ਨੇ ਕਿਹਾ ਕਿ ਅਸਦੁਦੀਨ ਓਵੈਸੀ, ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਝੂਠ ਦੀ ਰਾਜਨੀਤੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ-New Election Commissioners: ਭਾਰਤ ਨੂੰ ਮਿਲੇ ਦੋ ਨਵੇਂ ਇਲੈਕਸ਼ਨ ਕਮਿਸ਼ਨਰ! ਕਿਸੇ ਵੀ ਵੇਲੇ ਹੋ ਸਕਦੈ ਲੋਕ ਸਭਾ ਚੋਣਾਂ ਦਾ ਐਲਾਨ

ਭਾਜਪਾ ਨੇ 2019 ਵਿੱਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਉਹ ਸੀਏਏ ਲਿਆਏਗੀ ਅਤੇ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments