Monday, April 22, 2024
No menu items!
HomeNationalArvind Kejriwal Arrested: ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਪਹਿਲਾ ਵੱਡਾ ਬਿਆਨ, ਵੇਖੋ...

Arvind Kejriwal Arrested: ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਪਹਿਲਾ ਵੱਡਾ ਬਿਆਨ, ਵੇਖੋ ਵੀਡੀਓ

 

Arvind Kejriwal Arrested: “ਮੇਰੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ। ਭਾਵੇਂ ਮੈਂ ਜੇਲ ਦੇ ਅੰਦਰ ਰਹਾਂ ਜਾਂ ਬਾਹਰ।”- ਕੇਜਰੀਵਾਲ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Arvind Kejriwal Arrested: ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਰੀਬ ਦੋ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ।

22 ਮਾਰਚ ਨੂੰ ਰਾਉਸ ਐਵੇਨਿਊ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਮੀਡੀਆ ਨੇ ਉਨ੍ਹਾਂ ਤੋਂ ਸਵਾਲ ਪੁੱਛੇ, ਜਿਸ ‘ਤੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, “ਮੇਰੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ। ਭਾਵੇਂ ਮੈਂ ਜੇਲ ਦੇ ਅੰਦਰ ਰਹਾਂ ਜਾਂ ਬਾਹਰ।”

ਇਸ ਤੋਂ ਬਾਅਦ ਈਡੀ ਅਧਿਕਾਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਨਾਲ ਲੈ ਗਏ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਅਦਾਲਤ ਕੰਪਲੈਕਸ ‘ਚ ਮੌਜੂਦ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਤਾੜੀਆਂ ਵਜਾਉਣੀਆਂ ਸ਼ੁਰੂ ਕਰ ਦਿੱਤੀਆਂ।

ਈਡੀ ਨੇ ਕੋਰਟ ‘ਚ ਕੀ ਕਿਹਾ?

ਰਾਉਸ ਐਵੇਨਿਊ ਕੋਰਟ ‘ਚ ਸੁਣਵਾਈ ਦੌਰਾਨ ਈਡੀ ਨੇ ਕੇਜਰੀਵਾਲ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਹੈ, ਹਾਲਾਂਕਿ ਕੋਰਟ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ਤੇ ਭੇਜਿਆ। ਈਡੀ ਨੇ ਅਦਾਲਤ ਵਿੱਚ ਕੇਜਰੀਵਾਲ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦਾ ‘ਕਿੰਗਪਿਨ’ ਦੱਸਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments