Friday, March 1, 2024
No menu items!
HomeNationalAttack on Rahul Gandhi Car: ਰਾਹੁਲ ਗਾਂਧੀ ਦੀ ਗੱਡੀ 'ਤੇ ਜਾਨਲੇਵਾ ਹਮਲਾ!...

Attack on Rahul Gandhi Car: ਰਾਹੁਲ ਗਾਂਧੀ ਦੀ ਗੱਡੀ ‘ਤੇ ਜਾਨਲੇਵਾ ਹਮਲਾ! ਵੇਖੋ ਵੀਡੀਓ

 

Attack on Rahul Gandhi Car- ਘਟਨਾ ਦੌਰਾਨ ਰਾਹੁਲ ਗਾਂਧੀ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Attack on Rahul Gandhi Car: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਗੱਡੀ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ ਗੱਡੀ ਦਾ ਸ਼ੀਸ਼ਾ ਟੁੱਟ ਗਿਆ।

ਪੱਥਰ ਸੁੱਟੇ ਜਾਣ ਤੋਂ ਬਾਅਦ ਕਿਸੇ ਨੂੰ ਸੱਟ ਲੱਗੀ ਹੈ? ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਕੇਰਲ ਦੇ ਵਾਇਨਾਡ ਤੋਂ ਕਾਂਗਰਸ ਸੰਸਦ ਮੈਂਬਰ ਭਾਰਤ ਜੋੜੋ ਨਿਆਏ ਯਾਤਰਾ ਕੱਢ ਰਹੇ ਹਨ।

ਨਿਊਜ਼ ਚੈਨਲ ‘ਟੀਵੀ 9 ਬੰਗਲਾ‘ ‘ਤੇ ਛਪੀ ਖ਼ਬਰ ਮੁਤਾਬਕ ਪੱਛਮੀ ਬੰਗਾਲ ਦੇ ਮਾਲਦਾ ‘ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ।

ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ ਅਤੇ ਇਨ੍ਹਾਂ ਸ਼ਰਾਰਤੀ ਅਨਸਰਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾਂਦੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments