Saturday, April 27, 2024
No menu items!
HomeNationalGurudwara Nanakmatta Sahib ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਸ਼ਰੇਆਮ ਗੋਲੀਆਂ ਮਾਰ...

Gurudwara Nanakmatta Sahib ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ- ਵੇਖੋ ਵੀਡੀਓ

 

Gurudwara Nanakmatta Sahib: ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ – ਏਡੀਜੀਪੀ

ਪੰਜਾਬ ਨੈੱਟਵਰਕ, ਊਧਮ ਸਿੰਘ ਨਗਰ

ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ (Gurudwara Nanakmatta Sahib) ‘ਚ ਬਾਬਾ ਤਰਸੇਮ ਸਿੰਘ (head Baba Tarsem Singh) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।

ਜਾਣਕਾਰੀ ਇਹ ਹੈ ਕਿ, ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਐੱਸਐੱਸਪੀ ਮੰਜੂਨਾਥ ਟੀਸੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਦੇ ਵਿਰੋਧ ‘ਚ ਬਾਜ਼ਾਰ ਅਤੇ ਸਕੂਲ ਬੰਦ ਕਰ ਦਿੱਤੇ ਗਏ ਹਨ।

ਖ਼ਬਰਾਂ ਦੀ ਮੰਨੀਏ ਤਾਂ, ਬਾਬਾ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ, ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਡੇਰਾ ਕਾਰ ਸੇਵਾ ਨਾਨਕਮੱਤਾ ਦੇ ਮੁਖੀ ਤਰਸੇਮ ਸਿੰਘ ਸਮਾਜ ਸੇਵਾ ਅਤੇ ਲੋਕ ਹਿੱਤ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਡੇਰੇ ਵੱਲੋਂ ਸਕੂਲਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਆਫ਼ਤ ਸਮੇਂ ਲੰਗਰ ਅਤੇ ਹੋਰ ਰਾਹਤ ਸਮੱਗਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਬਾਬਾ ਤਰਸੇਮ ਸਿੰਘ ਜੀ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਭਗਤੀ ਅਤੇ ਸੇਵਾ ਕਾਰਜਾਂ ਵਿੱਚ ਲੱਗੇ ਰਹੇ। ਗੁਰਦੁਆਰਾ ਨਾਨਕਮੱਤਾ ਸਾਹਿਬ ਵਿੱਚ ਕਾਰ ਸੇਵਾ ਦੀ ਜਿੰਮੇਵਾਰੀ ਬਾਬਾ ਤਰਸੇਮ ਸਿੰਘ ਨੇ ਨਿਭਾਈ।

ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments