Friday, March 1, 2024
No menu items!
HomeNationalBig Breaking: BJP ਨੇ ਡੇਗੀ ਸਰਕਾਰ, ਨਿਤੀਸ਼ ਕੁਮਾਰ ਨੇ 9ਵੀਂ ਵਾਰ ਚੁੱਕੀ...

Big Breaking: BJP ਨੇ ਡੇਗੀ ਸਰਕਾਰ, ਨਿਤੀਸ਼ ਕੁਮਾਰ ਨੇ 9ਵੀਂ ਵਾਰ ਚੁੱਕੀ ਬਿਹਾਰ ਦੇ CM ਵਜੋਂ ਸਹੁੰ

 

BJP / Nitish Kumar CM Oath: ਨਿਤੀਸ਼ ਕੁਮਾਰ ਨੂੰ ਮੁੜ CM ਦੀ ਕੁਰਸੀ ਮਿਲ ਗਈ

ਪੰਜਾਬ ਨੈੱਟਵਰਕ, ਪਟਨਾ

BJP / Nitish Kumar CM Oath: ਦੇਸ਼ ਦੀ ਸੱਤਾ ਦੇ ਕਾਬਜ਼ ਭਾਜਪਾ ਲਗਾਤਾਰ ਸੂਬਿਆਂ ਤੇ ਵੀ ਆਪਣਾ ਕਬਜ਼ਾ ਜਮਾ ਰਹੀ ਹੈ। ਤਾਜਾ ਘਟਨਾਕ੍ਰਮ ਬਿਹਾਰ ਦੇ ਵਿਚ ਵਾਪਰਿਆ ਹੈ। ਨਿਤੀਸ਼ ਕੁਮਾਰ ਤੇ ਲਾਲੂ ਯਾਦਵ ਵਿਚਾਲੇ ਚੱਲ ਰਹੀ ਸਰਕਾਰ, ਦੋ ਦਿਨਾਂ ਦੇ ਸਿਆਸੀ ਡਰਾਮੇ ਤੋਂ ਬਾਅਦ ਆਖ਼ਰ ਡਿੱਗ ਹੀ ਪਈ।

ਬੇਸ਼ੱਕ ਨਿਤੀਸ਼ ਕੁਮਾਰ ਨੂੰ ਮੁੜ ਸੀਐੱਮ ਦੀ ਕੁਰਸੀ ਮਿਲ ਗਈ ਹੈ, ਪਰ ਭਾਜਪਾ (BJP) ਬਿਹਾਰ ਦੇ ਵਿਚ ਆਪਣੇ ਦੋ ਡਿਪਟੀ ਸੀਐੱਮ ਬਣਾਉਣ ਵਿਚ ਵੀ ਕਾਮਯਾਬ ਹੋ ਗਈ ਹੈ।

ਇਸ ਸਿਆਸੀ ਡਰਾਮੇ ਦੇ ਵਿਚਕਾਰ ਯਾਦਵ ਧੜਾ ਸੱਤਾ ਤੋਂ ਬਾਹਰ ਹੋ ਗਿਆ ਹੈ। ਦੱਸ ਦਈਏ ਕਿ, ਨਿਤੀਸ਼ ਕੁਮਾਰ ਇੱਕ ਵਾਰ ਫਿਰ ਐਨਡੀਏ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਬਿਹਾਰ ਵਿੱਚ INDIA ਗਠਜੋੜ ਸਰਕਾਰ ਟੁੱਟ ਗਈ ਹੈ। ਸੂਬੇ ਵਿੱਚ ਮੁੜ ਐਨਡੀਏ ਦੀ ਸਰਕਾਰ ਬਣੀ ਹੈ।

ਨਿਤੀਸ਼ ਕੁਮਾਰ ਨੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਏ।

ਪਟਨਾ ਦੇ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਰਾਜਪਾਲ ਰਾਜੇਂਦਰ ਅਰਲੇਕਰ ਨੇ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਨਿਤੀਸ਼ ਕੁਮਾਰ ਨੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਵਿੱਚ ਸ਼ਾਮਲ ਹੋਣ ਤੋਂ ਬਾਅਦ 9ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (BJP) ਤੋਂ ਦੋ ਉਪ ਮੁੱਖ ਮੰਤਰੀ ਬਣਾਏ ਗਏ ਹਨ। ਭਾਜਪਾ ਦੇ ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਦੋਵਾਂ ਨੂੰ ਨਿਤੀਸ਼ ਸਰਕਾਰ ‘ਚ ਡਿਪਟੀ ਸੀਐੱਮ ਬਣਾਇਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments