Tuesday, April 23, 2024
No menu items!
HomeNationalHimachal ਸਿਆਸਤ 'ਚ ਵੱਡਾ ਭੂਚਾਲ! ਤਿੰਨ ਵਿਧਾਇਕਾਂ ਨੇ ਦਿੱਤੇ ਅਸਤੀਫ਼ੇ

Himachal ਸਿਆਸਤ ‘ਚ ਵੱਡਾ ਭੂਚਾਲ! ਤਿੰਨ ਵਿਧਾਇਕਾਂ ਨੇ ਦਿੱਤੇ ਅਸਤੀਫ਼ੇ

 

Himachal ਦੇ ਤਿੰਨ ਆਜ਼ਾਦ ਵਿਧਾਇਕਾਂ ਦਿੱਤੇ ਅਸਤੀਫ਼ੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Himachal: ਰਾਜ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਹਿਮਾਚਲ ਦੇ ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇਐਲ ਠਾਕੁਰ ਨੇ ਵਿਧਾਇਕਾਂ ਦੇ ਅਹੁਦੇ ਤੋਂ ਅਸਤੀਫ਼ੇ ਸੌਂਪ ਦਿੱਤੇ ਹਨ।

ਸ਼ੁੱਕਰਵਾਰ ਨੂੰ ਨਵੀਂ ਦਿੱਲੀ ਤੋਂ ਵਿਸ਼ੇਸ਼ ਉਡਾਣ ਰਾਹੀਂ ਸ਼ਿਮਲਾ ਪਹੁੰਚਣ ਤੋਂ ਬਾਅਦ ਤਿੰਨਾਂ ਨੇ ਪਹਿਲਾਂ ਵਿਧਾਨ ਸਭਾ ਸਕੱਤਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ।

ਇਸ ਤੋਂ ਬਾਅਦ ਉਨ੍ਹਾਂ ਨੇ ਰਾਜ ਭਵਨ ‘ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਦਿੱਤੀ।

ਰਾਜ ਭਵਨ ਤੋਂ ਪਰਤਣ ਤੋਂ ਬਾਅਦ ਤਿੰਨਾਂ ਨੇ ਵਿਧਾਨ ਸਭਾ ਸਪੀਕਰ ਨੂੰ ਆਪਣੇ ਅਸਤੀਫੇ ਵੀ ਸੌਂਪ ਦਿੱਤੇ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਅਤੇ ਹੋਰ ਭਾਜਪਾ ਨੇਤਾ ਉਨ੍ਹਾਂ ਦੇ ਨਾਲ ਰਹੇ।

ਤਿੰਨੋਂ ਆਜ਼ਾਦ ਵਿਧਾਇਕਾਂ ਨੇ ਕਿਹਾ ਕਿ ਉਹ ਭਾਜਪਾ ਦੀ ਟਿਕਟ ‘ਤੇ ਵਿਧਾਨ ਸਭਾ ਉਪ ਚੋਣ ਲੜਨਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਕੀਤਾ ਹੈ।

ਇਸ ਬਾਰੇ ਵਿਧਾਨ ਸਭਾ ਸਕੱਤਰ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਤਿੰਨੋਂ ਆਜ਼ਾਦ ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਹਨ, ਪਰ ਉਨ੍ਹਾਂ ਦੇ ਅਸਤੀਫ਼ੇ ਅਜੇ ਵਿਧਾਨ ਸਭਾ ਸਪੀਕਰ ਕੋਲ ਵਿਚਾਰ ਅਧੀਨ ਹਨ।

ਵਿਧਾਨ ਸਭਾ ਸਪੀਕਰ ਇਨ੍ਹਾਂ ਨੂੰ ਸਵੀਕਾਰ ਕਰਕੇ ਚੋਣ ਕਮਿਸ਼ਨ ਨੂੰ ਇਸ ਦੀ ਜਾਣਕਾਰੀ ਦੇਣਗੇ, ਤਦ ਹੀ ਚੋਣ ਕਮਿਸ਼ਨ ਇਨ੍ਹਾਂ ਤਿੰਨਾਂ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਵੀ ਕਰੇਗਾ। ਤਿੰਨੋਂ ਆਜ਼ਾਦ ਵਿਧਾਇਕ ਜੈਰਾਮ ਠਾਕੁਰ ਦੇ ਨਾਲ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਵਾਪਸ ਚਲੇ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments