Monday, May 20, 2024
No menu items!
HomeChandigarhਸਿਆਸਤ 'ਚ ਵੱਡਾ ਭੂਚਾਲ! ਡਿੱਗੇਗੀ ਸਰਕਾਰ? ਹਿਮਾਚਲ ਦੇ ਮੁੱਖ ਮੰਤਰੀ ਬਦਲਣ ਦੀ...

ਸਿਆਸਤ ‘ਚ ਵੱਡਾ ਭੂਚਾਲ! ਡਿੱਗੇਗੀ ਸਰਕਾਰ? ਹਿਮਾਚਲ ਦੇ ਮੁੱਖ ਮੰਤਰੀ ਬਦਲਣ ਦੀ ਤਿਆਰੀ

 

ਹਿਮਾਚਲ ਦੇ ਮੁੱਖ ਮੰਤਰੀ ਬਦਲਣ ਦੀ ਤਿਆਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ/ਸ਼ਿਮਲਾ

ਹਿਮਾਚਲ ਦੀ ਸਿਆਸਤ ਵਿਚ ਵੱਡਾ ਭੂਚਾਲ ਆ ਗਿਆ ਹੈ। ਰਾਜ ਸਭਾ ਚੋਣਾਂ ਦੌਰਾਨ ਨੌਂ ਵਿਧਾਇਕਾਂ ਦੀ ਕਰਾਸ ਵੋਟਿੰਗ ਕਾਰਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖ਼ਤਰੇ ਵਿੱਚ ਹੈ। ਰਾਜ ਸਭਾ ਚੋਣਾਂ ਦੌਰਾਨ ਛੇ ਕਾਂਗਰਸ ਤੇ 3 ਆਜ਼ਾਦ ਵਿਧਾਇਕਾਂ ਨੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟ ਪਾਈ ਹੈ।

ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਅਗਵਾਈ ‘ਚ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਨੂੰ ਰਾਜ ਭਵਨ ‘ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਭਾਜਪਾ ਵਿਧਾਇਕਾਂ ਨੇ ਸਦਨ ‘ਚ ਫਲੋਰ ਟੈਸਟ, ਕੱਟ ਮੋਸ਼ਨ ਤੇ ਵਿੱਤੀ ਬਿੱਲ ਉਪਰ ਵੋਟ ਡਿਵੀਜ਼ ਦੀ ਮੰਗ ਕੀਤੀ।

ਨਿਊਜ਼18 ਨਾਲ ਗੱਲਬਾਤ ਕਰਦਿਆਂ ਰਾਜਿੰਦਰ ਰਾਣਾ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਹਨ। ਨਾਲ ਹੀ ਕਰਾਸ ਵੋਟਿੰਗ ਦੇ ਸਵਾਲ ‘ਤੇ ਰਾਣਾ ਨੇ ਕਿਹਾ ਕਿ ਹਿਮਾਚਲ ‘ਚ ਕਰਾਸ ਵੋਟਿੰਗ ਕੋਈ ਨਵੀਂ ਗੱਲ ਨਹੀਂ ਹੈ। ਗੁਜਰਾਤ ਅਤੇ ਹਰਿਆਣਾ ਸਮੇਤ ਹੋਰ ਰਾਜਾਂ ਵਿੱਚ ਵੀ ਕਰਾਸ ਵੋਟਿੰਗ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਫਲੋਰ ਟੈਸਟ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਇਸੇ ਤਰ੍ਹਾਂ ਬਾਗੀ ਕਾਂਗਰਸੀ ਵਿਧਾਇਕ ਰਵੀ ਠਾਕੁਰ ਨੇ ਕਿਹਾ ਕਿ ਉਹ ਇੱਥੇ ਲਾਹੌਲ ਸਪਿਤੀ ਦੇ ਹਿੱਤਾਂ ਲਈ ਆਏ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਭਾਜਪਾ ਦੇ ਰਾਜ ਸਭਾ ਜੇਤੂ ਹਰਸ਼ ਮਹਾਜਨ ਨੂੰ ਵੋਟ ਪਾਈ ਹੈ। ਦੱਸ ਦੇਈਏ ਕਿ ਇਨ੍ਹਾਂ ਛੇ ਬਾਗੀਆਂ ਦੇ ਨਾਲ ਭਾਜਪਾ ਦੇ ਵਿਧਾਇਕ ਵਿਕਰਮ ਠਾਕੁਰ ਅਤੇ ਰਾਕੇਸ਼ ਜਾਮਵਾਲ ਵੀ ਪੰਚਕੂਲਾ ਆਏ ਸਨ।

ਕੌਣ ਹਨ ਬਾਗੀ ਵਿਧਾਇਕ?

ਸੁਜਾਨਪੁਰ ਤੋਂ ਵਿਧਾਇਕ ਰਾਜਿੰਦਰ ਰਾਣਾ, ਧਰਮਸ਼ਾਲਾ ਤੋਂ ਸੁਧੀਰ ਸ਼ਰਮਾ, ਲਾਹੌਲ ਸਪਿਤੀ ਤੋਂ ਰਵੀ ਸਿੰਘ ਠਾਕੁਰ, ਹਮੀਰਪੁਰ ਦੇ ਬਡਸਰ ਤੋਂ ਆਈਡੀ ਲਖਨਪਾਲ, ਊਨਾ ਦੇ ਗਗਰੇਟ ਤੋਂ ਚੈਤਨਯ ਠਾਕੁਰ, ਊਨਾ ਦੇ ਕੁਟਲੇਹਾਰ ਤੋਂ ਦੇਵੇਂਦਰ ਭੁੱਟੋ। ਇਹ ਸਾਰੇ ਕਾਂਗਰਸੀ ਵਿਧਾਇਕ ਹਨ। ਜਦੋਂ ਕਿ ਆਜ਼ਾਦ ਵਿਧਾਇਕਾਂ ਵਿੱਚ ਅਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇਐਲ ਠਾਕੁਰ ਸ਼ਾਮਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments