Tuesday, April 23, 2024
No menu items!
HomeNationalਵੱਡੀ ਖ਼ਬਰ: AAP ਵਿਧਾਇਕ ਦੇ ਘਰ ED ਵੱਲੋਂ ਛਾਪੇਮਾਰੀ

ਵੱਡੀ ਖ਼ਬਰ: AAP ਵਿਧਾਇਕ ਦੇ ਘਰ ED ਵੱਲੋਂ ਛਾਪੇਮਾਰੀ

 

AAP MLA’s house raided by ED: ਗੁਲਾਬ ਸਿੰਘ ਯਾਦਵ ਦਿੱਲੀ ਦੇ ਮਟਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ

ਪੰਜਾਬ ਨੈੱਟਵਰਕ, ਨਵੀਂ ਦਿੱਲੀ:

AAP MLA’s house raided by ED: ਦਿੱਲੀ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਕਈ ਟਿਕਾਣਿਆਂ ‘ਤੇ ਈਡੀ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਸ਼ੁੱਕਰਵਾਰ ਨੂੰ ਹੀ ਰਾਉਸ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।

ਈਡੀ ਨੇ ਅੱਜ ਸਵੇਰੇ ਇਹ ਵੱਡੀ ਕਾਰਵਾਈ ਕੀਤੀ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਹ ਕਾਰਵਾਈ ਕਈ ਘੰਟੇ ਚੱਲੇਗੀ। ਗੁਲਾਬ ਸਿੰਘ ਯਾਦਵ ਦਿੱਲੀ ਦੇ ਮਟਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।

ਸੂਤਰਾਂ ਮੁਤਾਬਿਕ, ਗੁਲਾਬ ਸਿੰਘ ਯਾਦਵ ‘ਤੇ ਨਵੰਬਰ-ਦਸੰਬਰ 2022 ‘ਚ ਨਗਰ ਨਿਗਮ ਚੋਣਾਂ ‘ਚ ਆਪਣੇ ਵਿਧਾਨ ਸਭਾ ਹਲਕੇ ਨਾਲ ਸਬੰਧਤ ਵਾਰਡਾਂ ਤੋਂ ਨਗਰ ਕੌਂਸਲਰ ਦੀ ਟਿਕਟ ਦੇਣ ਦੇ ਬਦਲੇ ਪੈਸੇ ਲੈਣ ਦਾ ਦੋਸ਼ ਹੈ।

ਤੁਹਾਨੂੰ ਦੱਸ ਦੇਈਏ ਕਿ ਗੁਲਾਬ ਸਿੰਘ ਯਾਦਵ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਮਟਿਆਲਾ ਵਿਧਾਨ ਸਭਾ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਉਹ ਸਾਲ 2015 ਵਿੱਚ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਸਨ। ਜਦੋਂ ਕਿ ਉਹ ਸਾਲ 2020 ਵਿੱਚ ਦੂਜੀ ਵਾਰ ਚੋਣ ਜਿੱਤੇ ਸਨ।

ਮੋਦੀ ਦਾ ‘ਏਕ ਹੀ ਕਾਲ ਕੇਜਰੀਵਾਲ ਕੇਜਰੀਵਾਲ’- ਗੁਲਾਬ ਸਿੰਘ ਯਾਦਵ ਨੇ X ‘ਤੇ ਕੀਤਾ ਪੋਸਟ 

ਮੋਦੀ ਦਾ ‘ਏਕ ਹੀ ਕਾਲ ਕੇਜਰੀਵਾਲ ਕੇਜਰੀਵਾਲ’। ਤੁਹਾਨੂੰ ਦੱਸ ਦੇਈਏ ਕਿ ਗੁਲਾਬ ਸਿੰਘ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਪੋਸਟ ਲਿਖੀ। ਜਿਸ ਤੋਂ ਬਾਅਦ ਅੱਜ ਸਵੇਰੇ ਈਡੀ ਨੇ ਗੁਲਾਬ ਸਿੰਘ ਦੇ ਕਈ ਟਿਕਾਣਿਆਂ ‘ਤੇ ਕਾਰਵਾਈ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments