Monday, May 20, 2024
No menu items!
HomeNationalਵੱਡੀ ਖ਼ਬਰ: ਕਾਂਗਰਸ ਦੇ ਸਾਰੇ ਬੈਂਕ ਖਾਤੇ ਸੀਲ! ਕੀ ਮੋਦੀ ਸਰਕਾਰ ਨੇ...

ਵੱਡੀ ਖ਼ਬਰ: ਕਾਂਗਰਸ ਦੇ ਸਾਰੇ ਬੈਂਕ ਖਾਤੇ ਸੀਲ! ਕੀ ਮੋਦੀ ਸਰਕਾਰ ਨੇ ਕੀਤਾ ਐਕਸ਼ਨ?

 

Congress Claims Its Bank Accounts Frozen : ਕਾਂਗਰਸ ਪਾਰਟੀ ਅਤੇ ਯੂਥ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼-ਅਜੈ ਮਾਕਨ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Congress Claims Its Bank Accounts Frozen : ਕਾਂਗਰਸ ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ।

ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਨੂੰ ਕੱਲ੍ਹ ਸੂਚਨਾ ਮਿਲੀ ਸੀ ਕਿ ਬੈਂਕ ਸਾਡੇ ਵੱਲੋਂ ਜਾਰੀ ਕੀਤੇ ਗਏ ਚੈੱਕ ਸਵੀਕਾਰ ਨਹੀਂ ਕਰ ਰਹੇ ਹਨ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਕਾਂਗਰਸ ਪਾਰਟੀ ਅਤੇ ਯੂਥ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ।

ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਿਕ, ਮਾਕਨ ਨੇ ਅੱਗੇ ਕਿਹਾ ਕਿ ਆਮਦਨ ਕਰ ਵਿਭਾਗ ਨੇ ਯੂਥ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ 210 ਕਰੋੜ ਰੁਪਏ ਦੀ ਵਸੂਲੀ ਲਈ ਕਿਹਾ ਹੈ। ਫੰਡਿੰਗ ਤੋਂ ਪ੍ਰਾਪਤ ਹੋਏ ਪੈਸੇ ਨੂੰ ਸਾਡੇ ਖਾਤਿਆਂ ਵਿੱਚ ਜਮ੍ਹਾ ਕਰ ਦਿੱਤਾ ਗਿਆ ਹੈ।

ਚੋਣਾਂ ਤੋਂ ਸਿਰਫ਼ 2 ਹਫ਼ਤੇ ਪਹਿਲਾਂ ਵਿਰੋਧੀ ਧਿਰ ਦੇ ਬੈਂਕ ਖਾਤੇ ਫ੍ਰੀਜ਼ ਕਰਨਾ ਲੋਕਤੰਤਰ ਨੂੰ ਫ੍ਰੀਜ਼ ਕਰਨ ਦੇ ਬਰਾਬਰ ਹੈ। ਹੁਣ ਸਾਡੇ ਕੋਲ ਖਰਚ ਕਰਨ ਲਈ ਬਿਲਕੁਲ ਵੀ ਪੈਸਾ ਨਹੀਂ ਹੈ। ਇਸ ਦਾ ਅਸਰ ਨਿਆ ਯਾਤਰਾ ਸਮੇਤ ਹਰ ਗਤੀਵਿਧੀ ‘ਤੇ ਪੈ ਰਿਹਾ ਹੈ।

ਤਨਖਾਹਾਂ ਦੇਣ ਲਈ ਕੋਈ ਪੈਸਾ ਨਹੀਂ ਬਚਿਆ

ਅਜੇ ਮਾਕਨ ਨੇ ਅੱਗੇ ਕਿਹਾ ਕਿ ਇਸ ਸਮੇਂ ਸਾਡੇ ਕੋਲ ਖਰਚ ਕਰਨ ਲਈ ਬਿਲਕੁਲ ਵੀ ਪੈਸਾ ਨਹੀਂ ਹੈ। ਸਾਡੇ ਕੋਲ ਨਾ ਤਾਂ ਬਿਜਲੀ ਦੇ ਬਿੱਲ ਭਰਨ ਲਈ ਪੈਸੇ ਬਚੇ ਹਨ ਅਤੇ ਨਾ ਹੀ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ। ਇਹ ਨਾ ਸਿਰਫ਼ ਸਾਡੀ ਭਾਰਤ ਜੋੜੋ ਨਿਆ ਯਾਤਰਾ ਨੂੰ ਪ੍ਰਭਾਵਤ ਕਰੇਗਾ ਬਲਕਿ ਹਰ ਗਤੀਵਿਧੀ ਨੂੰ ਪ੍ਰਭਾਵਤ ਕਰੇਗਾ।

ਮਾਕਨ ਨੇ ਦਾਅਵਾ ਕੀਤਾ ਕਿ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਇਨਕਮ ਟੈਕਸ ਵਿਭਾਗ ਦੁਆਰਾ ਕੀਤੀ ਗਈ ਸੀ ਅਤੇ ਇਹ ਕੇਂਦਰ ਦੇ ਇਸ਼ਾਰੇ ‘ਤੇ ਕੀਤੀ ਗਈ ਸੀ।

ਇਹ ਚੋਣ ਬਾਂਡ ਦਾ ਪੈਸਾ ਨਹੀਂ

ਕਾਂਗਰਸੀ ਆਗੂ ਨੇ ਕਿਹਾ ਕਿ 25 ਕਰੋੜ ਰੁਪਏ ਦੀ ਇਹ ਰਾਸ਼ੀ ਪੂੰਜੀਪਤੀਆਂ ਜਾਂ ਕਾਰਪੋਰੇਟ ਇਲੈਕਟੋਰਲ ਬਾਂਡਾਂ ਦਾ ਪੈਸਾ ਨਹੀਂ ਹੈ। ਇਹ ਕਰਾਊਡਫੰਡਿੰਗ ਪੈਸਾ ਹੈ ਜੋ ਦੇਸ਼ ਭਰ ਦੇ ਲੋਕਾਂ ਨੇ UPI ਰਾਹੀਂ ਭੇਜਿਆ ਹੈ।

ਭਾਜਪਾ ਪਹਿਲਾਂ ਹੀ ਚੋਣ ਬਾਂਡ ਦਾ ਪੈਸਾ ਖਰਚ ਕਰ ਰਹੀ ਹੈ ਜਿਸ ਨੂੰ ਸੁਪਰੀਮ ਕੋਰਟ ਨੇ ਅਸੰਵਿਧਾਨਕ ਕਰਾਰ ਦਿੱਤਾ ਹੈ। ਪਰ ਸਾਡਾ ਇਮਾਨਦਾਰ ਪੈਸਾ ਖਰਚ ਨਹੀਂ ਹੋਣ ਦਿੱਤਾ ਜਾ ਰਿਹਾ। ਇਹ ਕੇਂਦਰ ਦੀ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments