Monday, May 20, 2024
No menu items!
HomeNationalਵੱਡੀ ਖ਼ਬਰ: ਭਾਜਪਾ ਆਗੂ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: ਭਾਜਪਾ ਆਗੂ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

 

ਭਾਜਪਾ ਆਗੂ ਦੇ ਕਤਲ ਮਾਮਲੇ ‘ਚ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ- ਪੁਲਿਸ

ਪੰਜਾਬ ਨੈੱਟਵਰਕ, ਨਵੀਂ ਦਿੱਲੀ- —

ਉੱਤਰ ਪ੍ਰਦੇਸ਼ ਦੇ ਜੌਨਪੁਰ ‘ਚ ਭਾਜਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਗਿਆ ਕਿ ਪ੍ਰਮੋਦ ਯਾਦਵ ਨੂੰ ਬਖਸ਼ਾ ਥਾਣਾ ਖੇਤਰ ਦੇ ਬੋਧਾਪੁਰ ‘ਚ ਗੋਲੀ ਮਾਰੀ ਗਈ ਸੀ। ਯਾਦਵ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲੀ ਬਾਈਕ ਸਵਾਰ ਤਿੰਨ ਬਦਮਾਸ਼ਾਂ ਵੱਲੋਂ ਚਲਾਈ ਗਈ। ਪ੍ਰਮੋਦ ਯਾਦਵ 2012 ਵਿੱਚ ਮਲਹਾਨੀ ਵਿਧਾਨ ਸਭਾ ਤੋਂ ਉਮੀਦਵਾਰ ਰਹਿ ਚੁੱਕੇ ਹਨ।

ਘਟਨਾ ਦਾ ਪਤਾ ਲੱਗਦੇ ਹੀ ਭਾਜਪਾ ਵਰਕਰ ਹਸਪਤਾਲ ਪੁੱਜੇ। ਇਸ ਤੋਂ ਬਾਅਦ ਐਸਪੀ ਫੋਰਸ ਨਾਲ ਹਸਪਤਾਲ ਪੁੱਜੇ। ਬਦਮਾਸ਼ਾਂ ਨੂੰ ਫੜਨ ਲਈ ਟੀਮ ਬਣਾਈ ਗਈ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ, ਇਸ ਸੰਦਰਭ ‘ਚ ਜੌਨਪੁਰ ਪੁਲਸ ਨੇ ਸੋਸ਼ਲ ਮੀਡੀਆ ਸਾਈਟ ‘ਤੇ ਇਕ ਬਿਆਨ ਜਾਰੀ ਕਰਕੇ ਐਕਸ ਤੇ ਲਿਖਿਆ ਗਿਆ ਕਿ- ਮਿਤੀ 07.03.2024 ਨੂੰ ਥਾਣਾ ਸਿਕਰਾਰਾ ਅਧੀਨ ਪੈਂਦੇ ਪਿੰਡ ਬੋਧਾਪੁਰ ‘ਚ ਪ੍ਰਮੋਦ ਕੁਮਾਰ ਯਾਦਵ ‘ਤੇ ਮੋਟਰਸਾਈਕਲ ਸਵਾਰ ਸ਼ਰਾਰਤੀ ਅਨਸਰਾਂ ਵੱਲੋਂ ਕਾਰਡ ਦੇਣ ਦੇ ਬਹਾਨੇ ਫਾਇਰਿੰਗ ਕਰ ਦਿੱਤੀ ਗਈ ਸੀ, ਜਿਸ ਕਾਰਨ ਜ਼ਖਮੀ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਇਸ ਸਬੰਧੀ ਜੌਨਪੁਰ ਦੇ ਐਸ.ਪੀ ਡਾ.ਅਜੈ ਪਾਲ ਸ਼ਰਮਾ ਨੇ ਵੀ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਘਟਨਾ ਦਾ ਖੁਲਾਸਾ ਕਰਨਗੇ।

ਮੌਜੂਦਾ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਤਿੰਨ ਵਿਅਕਤੀ ਸ਼ਾਮਲ ਹਨ। ਐਸਪੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਸਾਡੀਆਂ ਟੀਮਾਂ ਕੰਮ ਕਰ ਰਹੀਆਂ ਹਨ। ਸ਼ੱਕੀ ਵਿਅਕਤੀਆਂ ਬਾਰੇ ਸੂਚਨਾ ਮਿਲੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments