Friday, May 17, 2024
No menu items!
HomeNationalਵੱਡੀ ਖ਼ਬਰ: NIA ਖਿਲਾਫ FIR ਦਰਜ, ਪੜ੍ਹੋ ਪੂਰਾ ਮਾਮਲਾ

ਵੱਡੀ ਖ਼ਬਰ: NIA ਖਿਲਾਫ FIR ਦਰਜ, ਪੜ੍ਹੋ ਪੂਰਾ ਮਾਮਲਾ

 

West Bengal Police Registers Fir Against NIA: NIA ਨੇ ਆਪਣੇ ਵਿਰੁੱਧ ਲਗਾਏ ਗਏ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਨੂੰ ਕੀਤਾ ਰੱਦ

PBN/ਨੈਸ਼ਨਲ ਡੈਸਕ, ਨਵੀਂ ਦਿੱਲੀ-

West Bengal Police Registers Fir Against NIA: NIA ‘ਤੇ ਹਮਲੇ ਦੇ ਮਾਮਲੇ ‘ਚ ਪੱਛਮੀ ਬੰਗਾਲ ਪੁਲਿਸ ਨੇ ਖੁਦ NIA ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਭੂਪਤੀਨਗਰ ਥਾਣੇ ਵਿੱਚ ਆਈਪੀਸੀ ਦੀ ਧਾਰਾ 325, 34, 354, 354 (ਬੀ), 427, 448, 509 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨਿਊਜ਼24 ਦੀ ਖ਼ਬਰ ਮੁਤਾਬਿਕ, ਟੀਐਮਸੀ ਨੇਤਾ ਦੀ ਪਤਨੀ ਦੀ ਸ਼ਿਕਾਇਤ ‘ਤੇ ਐਨਆਈਏ ਟੀਮ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਦੱਸ ਦਈਏ ਕਿ ਟੀਐਮਸੀ ਨੇਤਾ ਮੋਨੋਬਰਤਾ ਜਾਨ ਦੀ ਪਤਨੀ ਨੇ ਐਨਆਈਏ ਉੱਤੇ ਇਲਜ਼ਾਮ ਲਗਾਇਆ ਸੀ ਕਿ ਐਨਆਈਏ ਦੇ ਅਧਿਕਾਰੀਆਂ ਨੇ ਘਰ ਵਿੱਚ ਵੜ ਕੇ ਉਸ ਨਾਲ ਕੁੱਟਮਾਰ ਕੀਤੀ ਸੀ।

ਕੀ ਸੀ ਪੂਰਾ ਮਾਮਲਾ?

ਐਨਆਈਏ ਦੀ ਟੀਮ ਸਾਲ 2022 ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਭੂਪਤੀਨਗਰ ਗਈ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੌਰਾਨ ਪਿੰਡ ਵਾਸੀਆਂ ਨੇ ਐਨਆਈਏ ਟੀਮ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪਥਰਾਅ ਵੀ ਕੀਤਾ। ਹਮਲੇ ਵਿੱਚ ਐਨਆਈਏ ਦੇ ਕਈ ਅਧਿਕਾਰੀ ਜ਼ਖ਼ਮੀ ਹੋ ਗਏ ਸਨ।

ਇਸ ਪੂਰੇ ਮਾਮਲੇ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਐਨਆਈਏ ਟੀਮ ‘ਤੇ ਹਮਲਾ ਨਹੀਂ ਹੋਇਆ ਹੈ। ਐਨਆਈਏ ਨੇ ਖੁਦ ਔਰਤਾਂ ‘ਤੇ ਹਮਲਾ ਕੀਤਾ। ਦੱਸ ਦੇਈਏ ਕਿ ਭੂਪਤੀਨਗਰ ਬਲਾਸਟ ਮਾਮਲੇ ‘ਚ ਛਾਪੇਮਾਰੀ ਕਰਨ ਆਈ NIA ਦੀ ਟੀਮ ‘ਤੇ ਬੀਤੇ ਸ਼ਨੀਵਾਰ ਹਮਲਾ ਹੋਇਆ ਸੀ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੁਦ NIA ‘ਤੇ ਸਵਾਲ ਖੜੇ ਕੀਤੇ ਸਨ ਅਤੇ ਕਿਹਾ ਸੀ ਕਿ NIA ਦੀ ਟੀਮ ਨੇ ਰਾਤ ਨੂੰ ਛਾਪੇਮਾਰੀ ਕਿਉਂ ਕੀਤੀ? ਕੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ?

NIA ਨੇ ਆਪਣੇ ਵਿਰੁੱਧ ਲਗਾਏ ਗਏ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਨੂੰ ਕੀਤਾ ਰੱਦ

ਦੂਜੇ ਪਾਸੇ, ਆਪਣੇ ਤੇ ਦਰਜ ਮਾਮਲੇ ਤੋਂ ਬਾਅਦ ਐਨਆਈਏ ਦਾ ਬਿਆਨ ਸਾਹਮਣੇ ਆਇਆ ਹੈ। ਆਜ ਤੱਕ ਦੀ ਖ਼ਬਰ ਮੁਤਾਬਿਕ, ਐਨਆਈਏ ਨੇ ਐਤਵਾਰ ਨੂੰ ਆਪਣੇ ਵਿਰੁੱਧ ਲਗਾਏ ਗਏ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਪੂਰੇ ਵਿਵਾਦ ਨੂੰ ਮੰਦਭਾਗਾ ਕਰਾਰ ਦਿੱਤਾ।

NIA ਨੇ ਆਪਣੇ ਬਿਆਨ ‘ਚ ਕਿਹਾ ਕਿ ਹਮਲਾਵਰ ਭੀੜ ਨੇ ਸਾਡੀ ਟੀਮ ‘ਤੇ ਹਮਲਾ ਕੀਤਾ। ਗ੍ਰਿਫਤਾਰ ਦੋਸ਼ੀ ਮਨੋਬਰਤਾ ਜਾਨਾ ਨੂੰ ਜਦੋਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਲਈ ਸਥਾਨਕ ਪੁਲਸ ਸਟੇਸ਼ਨ ਲਿਜਾਇਆ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਉਨ੍ਹਾਂ ਦੀ ਟੀਮ ਤੇ ਹਮਲਾ ਕਰ ਦਿੱਤਾ ਗਿਆ।

ਹਮਲੇ ਵਿੱਚ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ ਅਤੇ ਇੱਕ ਸਰਕਾਰੀ ਗੱਡੀ ਵੀ ਨੁਕਸਾਨੀ ਗਈ। NIA ਨੇ ਖੇਤਰੀ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰ ਕੇ ਹਮਲਾਵਰਾਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments