Friday, May 3, 2024
No menu items!
HomeNationalਵੱਡੀ ਖ਼ਬਰ: Jammu & Kashmir ਨੂੰ ਫਿਰ ਮਿਲੇਗਾ ਰਾਜ ਦਾ ਦਰਜਾ, ਜਲਦੀ...

ਵੱਡੀ ਖ਼ਬਰ: Jammu & Kashmir ਨੂੰ ਫਿਰ ਮਿਲੇਗਾ ਰਾਜ ਦਾ ਦਰਜਾ, ਜਲਦੀ ਹੀ ਹੋਣਗੀਆਂ ਵਿਧਾਨ ਸਭਾ ਚੋਣਾਂ

 

Jammu & Kashmir ‘ਚ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਇਹ ਪਹਿਲੀ ਚੋਣ ਹੈ, ਜਦੋਂ ਅੱਤਵਾਦ, ਵੱਖਵਾਦ, ਪੱਥਰਬਾਜ਼ੀ, ਸਰਹੱਦ ਪਾਰ ਤੋਂ ਗੋਲੀਬਾਰੀ ਵਰਗੇ ਮੁੱਦੇ ਨਹੀਂ ਹਨ

ਪੰਜਾਬ ਨੈੱਟਵਰਕ, ਨਵੀਂ ਦਿੱਲੀ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਦੇ ਪ੍ਰਚਾਰ ਦੌਰਾਨ ਊਧਮਪੁਰ ਰੈਲੀ ਵਿੱਚ ਜੰਮੂ-ਕਸ਼ਮੀਰ (Jammu & Kashmir) ਨੂੰ ਮੁੜ ਤੋਂ ਰਾਜ ਦਾ ਦਰਜਾ ਦੇਣ ਦੀ ਗੱਲ ਕੀਤੀ ਹੈ। ਨਾਲ ਹੀ, ਪੀਐਮ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣਗੀਆਂ। ਮੋਦੀ ਨੇ ਕਿਹਾ ਕਿ 10 ਸਾਲਾਂ ਵਿੱਚ ਜੰਮੂ-ਕਸ਼ਮੀਰ ਪੂਰੀ ਤਰ੍ਹਾਂ ਬਦਲ ਗਿਆ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

PM ਮੋਦੀ ਨੇ ਊਧਮਪੁਰ ‘ਚ ਕਿਹਾ, “ਜੰਮੂ-ਕਸ਼ਮੀਰ ‘ਚ ਜਲਦ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ‘ਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਇਸ ਨਾਲ ਸੂਬੇ ਨੂੰ ਮੁੜ ਸੂਬੇ ਦਾ ਦਰਜਾ ਮਿਲ ਸਕੇਗਾ।”

ਪੀਐਮ ਮੋਦੀ ਨੇ ਕਿਹਾ ਕਿ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਇਹ ਪਹਿਲੀ ਚੋਣ ਹੈ, ਜਦੋਂ ਅੱਤਵਾਦ, ਵੱਖਵਾਦ, ਪੱਥਰਬਾਜ਼ੀ, ਸਰਹੱਦ ਪਾਰ ਤੋਂ ਗੋਲੀਬਾਰੀ ਵਰਗੇ ਮੁੱਦੇ ਨਹੀਂ ਹਨ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਉਨ੍ਹਾਂ ਕਿਹਾ ਕਿ ਪਹਿਲਾਂ ਇਹ ਚਿੰਤਾ ਸੀ ਕਿ ਮਾਤਾ ਵੈਸ਼ਨੋ ਦੇਵੀ ਯਾਤਰਾ ਜਾਂ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਢੰਗ ਨਾਲ ਕਿਵੇਂ ਕਰਵਾਇਆ ਜਾਵੇ। ਅੱਜ ਸਥਿਤੀ ਬਦਲ ਗਈ ਹੈ। ਅੱਜ ਇੱਥੇ ਵਿਕਾਸ ਹੋ ਰਿਹਾ ਹੈ ਅਤੇ ਵਿਸ਼ਵਾਸ ਵੀ ਵਧ ਰਿਹਾ ਹੈ।

ਹੁਣ ਆਉਣ ਵਾਲੇ 5 ਸਾਲਾਂ ‘ਚ ਇਸ ਖੇਤਰ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣਾ ਹੈ। ਦੱਸ ਦਈਏ ਕਿ, 5 ਅਗਸਤ 2019 ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments