ਸ਼ੁੱਕਰਵਾਰ, ਜੂਨ 14, 2024
No menu items!
HomeNationalਵੱਡੀ ਖ਼ਬਰ: ਲੇਡੀ ਸਿਵਲ ਜੱਜ ਨੇ ਸਰਕਾਰੀ ਰਿਹਾਇਸ਼ 'ਤੇ ਕੀਤੀ ਖੁਦਕੁਸ਼ੀ

ਵੱਡੀ ਖ਼ਬਰ: ਲੇਡੀ ਸਿਵਲ ਜੱਜ ਨੇ ਸਰਕਾਰੀ ਰਿਹਾਇਸ਼ ‘ਤੇ ਕੀਤੀ ਖੁਦਕੁਸ਼ੀ

 

ਸਿਵਲ ਜੱਜ ਦੀ ਮੌਤ ਨੂੰ ਪੁਲਿਸ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਦੱਸਿਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ –

Civil judge dies by suicide at government residence in UP : ਉੱਤਰ ਪ੍ਰਦੇਸ਼ ਦੇ ਬਦਾਊਨ ਜ਼ਿਲੇ ‘ਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਜਯੋਤਸਨਾ ਰਾਏ ਦੀ ਸ਼ੱਕੀ ਹਾਲਾਤ ‘ਚ ਮੌਤ ਦੀ ਖਬਰ ਨੇ ਸਨਸਨੀ ਮਚਾ ਦਿੱਤੀ ਹੈ। ਮਹਿਲਾ ਜੱਜ ਜਯੋਤਸਨਾ ਰਾਏ ਦੀ ਲਾਸ਼ ਸ਼ਨੀਵਾਰ ਸਵੇਰੇ ਸਰਕਾਰੀ ਰਿਹਾਇਸ਼ ‘ਚ ਲਟਕਦੀ ਮਿਲੀ।

TOI ਦੀ ਰਿਪੋਰਟਾਂ ਮੁਤਾਬਿਕ, ਪੁਲਿਸ ਨੇ ਕਥਿਤ ਤੌਰ ‘ਤੇ ਇਸ ਨੂੰ ਖੁਦਕੁਸ਼ੀ ਦੱਸਿਆ ਹੈ, ਪਰ ਕਤਲ ਅਤੇ ਖੁਦਕੁਸ਼ੀ ਦੋਵਾਂ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮਹਿਲਾ ਜ਼ਿਲਾ ਜੱਜ ਦੀ ਲਾਸ਼ ਉਨ੍ਹਾਂ ਦੇ ਘਰ ਦੇ ਅੰਦਰ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ। ਮਹਿਲਾ ਜੱਜ ਰਜਿਸਟਰੀ ਦਫ਼ਤਰ ਦੇ ਕੋਲ ਇੱਕ ਸਰਕਾਰੀ ਘਰ ਵਿੱਚ ਰਹਿੰਦੀ ਸੀ।

ਐਸਐਸਪੀ ਬਦਾਯੂੰ ਅਲੋਕ ਪ੍ਰਿਆਦਰਸ਼ੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ।

ਪੁਲਿਸ ਨੇ ਮਹਿਲਾ ਜੱਜ ਦੇ ਪਰਿਵਾਰ ਨੂੰ ਵੀ ਉਸਦੀ ਮੌਤ ਦੀ ਸੂਚਨਾ ਦੇ ਦਿੱਤੀ ਹੈ। ਇਹ ਘਟਨਾ ਬਦਾਯੂੰ ਦੇ ਸਿਵਲ ਲਾਈਨ ਥਾਣਾ ਖੇਤਰ ਦੀ ਹੈ। ਪੁਲਿਸ ਨੇ ਫਿਲਹਾਲ ਇਸ ਨੂੰ ਖੁਦਕੁਸ਼ੀ ਕਰਾਰ ਦਿੱਤਾ ਹੈ। ਘਟਨਾ ਸਥਾਨ ਤੇ ਚਾਰੇ ਪਾਸੇ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਨੇ ਦੱਸਿਆ ਕਿ ਜਦੋਂ ਪੁਲੀਸ ਨੇ ਦਰਵਾਜ਼ਾ ਤੋੜ ਕੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਲਾਸ਼ ਕਮਰੇ ਵਿੱਚ ਪੱਖੇ ਨਾਲ ਲਟਕ ਰਹੀ ਸੀ ਅਤੇ ਲਾਸ਼ ਕੋਲ ਇੱਕ ਮੋਬਾਈਲ ਪਿਆ ਸੀ।

ਦੂਜੇ ਕਮਰੇ ਵਿੱਚ ਪਿਆ ਸਾਮਾਨ ਵੀ ਖਿੱਲਰਿਆ ਪਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਸਤਾਵੇਜ਼ਾਂ ‘ਚ ਕੁਝ ਗੱਲਾਂ ਸਾਹਮਣੇ ਆਈਆਂ ਹਨ, ਜਿਸ ਦੇ ਆਧਾਰ ‘ਤੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ।

ਜਦੋਂ ਜ਼ਿਲ੍ਹਾ ਜੱਜ ਸਮੇਂ ਸਿਰ ਦਫ਼ਤਰ ਨਹੀਂ ਪਹੁੰਚੀ ਤਾਂ ਅਦਾਲਤ ਦੇ ਸਟਾਫ਼ ਨੇ ਉਸ ਨੂੰ ਫ਼ੋਨ ਕੀਤਾ, ਪਰ ਫ਼ੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਜਦੋਂ ਕਰਮਚਾਰੀ ਉਸਦੀ ਰਿਹਾਇਸ਼ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਜ਼ੋਰ-ਜ਼ੋਰ ਨਾਲ ਦਰਵਾਜ਼ਾ ਖੜਕਾਇਆ ਪਰ ਦਰਵਾਜ਼ਾ ਖੜਕਾਉਣ ‘ਤੇ ਵੀ ਦਰਵਾਜ਼ਾ ਨਹੀਂ ਖੁੱਲ੍ਹਿਆ।

ਇਸ ਤੋਂ ਬਾਅਦ ਸਵੇਰੇ 10.30 ਵਜੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਵਿਭਾਗ ‘ਚ ਹਫੜਾ-ਦਫੜੀ ਮਚ ਗਈ ਅਤੇ ਤੁਰੰਤ ਪੁਲਸ ਉਥੇ ਪਹੁੰਚ ਗਈ, ਜਿਸ ਤੋਂ ਬਾਅਦ ਲਾਸ਼ ਪੱਖੇ ਨਾਲ ਲਟਕਦੀ ਮਿਲੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments