Saturday, April 27, 2024
No menu items!
HomeNationalਵੱਡੀ ਖ਼ਬਰ: Lok Sabha Elections 'ਚ ਟਿਕਟ ਨਾ ਦਿੱਤੇ ਜਾਣ ਤੋਂ ਦੁਖੀ...

ਵੱਡੀ ਖ਼ਬਰ: Lok Sabha Elections ‘ਚ ਟਿਕਟ ਨਾ ਦਿੱਤੇ ਜਾਣ ਤੋਂ ਦੁਖੀ ਮੌਜੂਦਾ MP ਨੇ ਕੀਤੀ ਸੀ ਖੁਦਕੁਸ਼ੀ ਦੀ ਕੋਸਿਸ਼! ਦੌਰਾਨੇ ਇਲਾਜ਼ ਹਾਰਟ ਅਟੈਕ ਕਾਰਨ ਮੌਤ

 

Lok Sabha Elections: ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ 24 ਮਾਰਚ ਨੂੰ MP ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਤਾਮਿਲਨਾਡੂ ਦੇ ਇਰੋਡ ਤੋਂ ਮੌਜੂਦਾ ਲੋਕ ਸਭਾ ਮੈਂਬਰ ਐਮਡੀਐਮਕੇ ਦੇ ਏ. ਗਣੇਸ਼ਮੂਰਤੀ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ 5:05 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਦੱਸ ਦਈਏ ਕਿ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ 24 ਮਾਰਚ ਨੂੰ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ-Earthquake Breaking: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਤੀਬਰਤਾ 4.2 ਦਰਜ

ਪੁਲਸ ਨੇ ਦੱਸਿਆ ਕਿ ਸੰਸਦ ਮੈਂਬਰ ਗਣੇਸ਼ਮੂਰਤੀ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਐਤਵਾਰ ਸਵੇਰੇ ਕਰੀਬ 9.30 ਵਜੇ ਹਸਪਤਾਲ ਲੈ ਕੇ ਆਏ। ਚੈੱਕਅਪ ਤੋਂ ਬਾਅਦ ਡਾਕਟਰਾਂ ਨੇ ਉਸਨੂੰ ਆਈਸੀਯੂ ਵਿੱਚ ਭੇਜ ਦਿੱਤਾ ਅਤੇ ਉਸਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ।

ਇਹ ਵੀ ਪੜ੍ਹੋ-IMD Weather Alert: ਪੰਜਾਬ ‘ਚ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ, IMD ਵੱਲੋਂ ਯੈਲੋ ਅਲਰਟ ਜਾਰੀ

ਇਕ ਰਿਪੋਰਟ ਮੁਤਾਬਕ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਸਦ ਮੈਂਬਰ ਨੇ ਕੀਟਨਾਸ਼ਕ ਸਲਫਾਸ ਜ਼ਹਿਰ ਖਾ ਲਿਆ ਸੀ। ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੰਸਦ ਮੈਂਬਰ ਏ ਗਣੇਸ਼ਮੂਰਤੀ ਨੇ ਲੋਕ ਸਭਾ ਚੋਣਾਂ 2024 ਲਈ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।

ਹਾਲਾਂਕਿ ਜਦੋਂ ਇਸ ਬਾਰੇ ਡਾਕਟਰਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਬਾਰੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਸੰਸਦ ਮੈਂਬਰ ਨੂੰ ਬਾਅਦ ਵਿੱਚ ਕੋਇੰਬਟੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments