Friday, March 1, 2024
No menu items!
HomeNationalBig News: ਕੀ ਦਿੱਲੀ 'ਚ ਡਿੱਗੇਗੀ ਆਮ ਆਦਮੀ ਪਾਰਟੀ (AAP) ਦੀ ਸਰਕਾਰ?...

Big News: ਕੀ ਦਿੱਲੀ ‘ਚ ਡਿੱਗੇਗੀ ਆਮ ਆਦਮੀ ਪਾਰਟੀ (AAP) ਦੀ ਸਰਕਾਰ? 7 ਵਿਧਾਇਕਾਂ ਨੂੰ 25-25 ਕਰੋੜ ਦੀ ਆਫ਼ਰ- ਕੇਜਰੀਵਾਲ ਨੇ ਕੀਤੇ ਹੈਰਾਨੀਜਨਕ ਖੁਲਾਸੇ!

 

AAP ਨੇ ਇੱਕ ਵਾਰ ਫਿਰ ਭਾਜਪਾ ‘ਤੇ ਗੰਭੀਰ ਦੋਸ਼ ਲਾਏ

ਪੰਜਾਬ ਨੈੱਟਵਰਕ, ਨਵੀਂ ਦਿੱਲੀ:

ਆਮ ਆਦਮੀ ਪਾਰਟੀ (AAP) ਨੇ ਇੱਕ ਵਾਰ ਫਿਰ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ। ਪਾਰਟੀ ਨੇ ਇਕ ਵਾਰ ਫਿਰ ਆਪਣੇ ਵਿਧਾਇਕਾਂ ‘ਤੇ ਕਾਨੂੰਨ ਤੋੜਨ ਦਾ ਦੋਸ਼ ਲਗਾਉਂਦੇ ਹੋਏ ਸਬੂਤ ਹੋਣ ਦਾ ਦਾਅਵਾ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਸਾਡੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦਾ ਆਫਰ ਦਿੱਤਾ ਗਿਆ ਸੀ, ‘ਆਪ’ ਵਿਧਾਇਕਾਂ ਨੂੰ ਤੋੜਨ ਦੇ ਸਬੂਤ ਜਲਦੀ ਹੀ ਜਨਤਕ ਕੀਤੇ ਜਾਣਗੇ।

ਇਸ ਦੇ ਨਾਲ ਹੀ ਕੇਜਰੀਵਾਲ ਨੇ ਆਪਣੇ ਟਵੀਟ ਵਿਚ ਇੱਥੋਂ ਤੱਕ ਕਹਿ ਦਿੱਤਾ ਹੋਇਆ ਹੈ ਕਿ, ਭਾਜਪਾ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਵਾਸਤੇ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।

ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ‘ਆਪ’ ਨੇ ਭਾਜਪਾ ‘ਤੇ ਅਜਿਹੇ ਦੋਸ਼ ਲਗਾਏ ਹਨ। ਪਿਛਲੇ ਦਿਨਾਂ ਵਿਚ ਭਾਜਪਾ ਨੇ ਆਪ ਦੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ ਹੈ ਕਿ, ਕੁੱਝ ਦਿਨਾਂ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲੈਣਗੇ।

 

ਕੇਜਰੀਵਾਲ ਨੇ ਅੱਗੇ ਲਿਖਿਆ ਕਿ, ਭਾਜਪਾ ਨੇ ਸਾਡੇ ਵਿਧਾਇਕਾਂ ਨੂੰ ਕਿਹਾ ਹੈ ਕਿ, 21 ਵਿਧਾਇਕਾਂ ਨਾਲ ਗੱਲ ਹੋ ਗਈ ਹੈ, ਭਾਜਪਾ ਹੋਰਨਾਂ ਨਾਲ ਵੀ ਗੱਲ ਕਰ ਰਹੀ ਹੈ ਅਤੇ ਉਸਦੇ ਬਾਅਦ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗ ਦੇਣਗੇ। ਭਾਜਪਾ ਤੇ ਤਿੱਖਾ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਲਿਖਿਆ ਕਿ, ਸਾਡੇ 7 ਵਿਧਾਇਕਾਂ ਨੂੰ 25-25 ਕਰੋੜ ਦੇ ਕੇ ਭਾਜਪਾ ਖਰੀਦਣਾ ਚਾਹੁੰਦੀ ਹੈ।

ਭਾਜਪਾ ਨੇ AAP ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਹਾਲਾਂਕਿ, ਭਾਜਪਾ ਨੇ ਆਪਰੇਸ਼ਨ ਲੋਟਸ 2.0 ਦੇ ‘ਆਪ’ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਕਿਹਾ, “ਕੇਜਰੀਵਾਲ ਇੱਕ ਵਾਰ ਫਿਰ ਝੂਠ ਬੋਲ ਰਹੇ ਹਨ। ਇੱਕ ਵਾਰ ਵੀ ਉਹ ਇਹ ਨਹੀਂ ਦੱਸ ਸਕੇ ਹਨ ਕਿ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹੜੇ ਫ਼ੋਨ ਨੰਬਰ ਦੀ ਵਰਤੋਂ ਕੀਤੀ ਗਈ ਸੀ।”… ਕਿਸ ਨੇ ਸੰਪਰਕ ਕੀਤਾ.. ਮੁਲਾਕਾਤ ਕਿੱਥੇ ਹੋਈ?

ਇਹ ਵੀ ਪੜ੍ਹੋ-Lok Sabha Elections 2024: ਭਾਜਪਾ ਨੇ 23 ਚੋਣ ਇੰਚਾਰਜ ਕੀਤੇ ਨਿਯੁਕਤ

ਭਾਜਪਾ ਨੇਤਾ ਨੇ ਕਿਹਾ, ਕੇਜਰੀਵਾਲ ਸਿਰਫ ਬਿਆਨ ਦਿੰਦਾ ਹੈ ਅਤੇ ਚਲਾ ਜਾਂਦਾ ਹੈ। ਉਹ ਛੁਪਿਆ ਹੋਇਆ ਹੈ… ਉਸ ਦੇ ਸਾਥੀ ਜੇਲ੍ਹ ਵਿੱਚ ਹਨ, ਅਤੇ ਉਹ ਵਾਰ-ਵਾਰ ED ਦੇ ਸੰਮਨਾਂ ਤੋਂ ਬਚ ਰਿਹਾ ਹੈ, ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਕੋਲ ਈਡੀ ਦੇ ਸਵਾਲਾਂ ਦੇ ਜਵਾਬ ਨਹੀਂ ਹਨ।” ਦਿੱਲੀ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 70 ‘ਚੋਂ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਭਾਜਪਾ ਨੂੰ ਸਿਰਫ਼ 8 ਸੀਟਾਂ ਮਿਲੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments