Sunday, May 5, 2024
No menu items!
HomeNationalBlasts in Manipur: ਚੋਣਾਂ ਤੋਂ ਪਹਿਲਾਂ ਮਣੀਪੁਰ 'ਚ ਵੱਡਾ ਧਮਾਕਾ! ਹਾਈ ਅਲਰਟ...

Blasts in Manipur: ਚੋਣਾਂ ਤੋਂ ਪਹਿਲਾਂ ਮਣੀਪੁਰ ‘ਚ ਵੱਡਾ ਧਮਾਕਾ! ਹਾਈ ਅਲਰਟ ‘ਤੇ ਸੁਰੱਖਿਆ ਬਲ

 

Blasts in Manipur: ਇਸ ਘਟਨਾ ‘ਚ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ- ਮੀਡੀਆ ਰਿਪੋਰਟ

ਪੰਜਾਬ ਨੈੱਟਵਰਕ, ਮਣੀਪੁਰ-

Blasts in Manipur: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤੋਂ 2 ਦਿਨ ਪਹਿਲਾਂ ਮਣੀਪੁਰ ਵਿੱਚ 3 ਧਮਾਕੇ ਹੋਏ। ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਨ੍ਹਾਂ ਧਮਾਕਿਆਂ ਨੇ ਕਾਂਗਪੋਕਪੀ ਜ਼ਿਲੇ ‘ਚ ਸਥਿਤ ਇਕ ਪੁਲ ਨੂੰ ਨੁਕਸਾਨ ਪਹੁੰਚਾਇਆ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਖਬਰਾਂ ਮੁਤਾਬਕ ਇਸ ਘਟਨਾ ‘ਚ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਪਰ ਇਹ ਨਾਗਾਲੈਂਡ ਦੇ ਦੀਮਾਪੁਰ ਨਾਲ ਇੰਫਾਲ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ-2 ‘ਤੇ ਆਵਾਜਾਈ ਨੂੰ ਪ੍ਰਭਾਵਤ ਕਰੇਗਾ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੁਰੱਖਿਆ ਅਧਿਕਾਰੀਆਂ ਮੁਤਾਬਕ ਇਹ ਘਟਨਾ ਜ਼ਿਲੇ ਦੇ ਸਪੋਰਮੀਨਾ ਇਲਾਕੇ ਨੇੜੇ ਦੁਪਹਿਰ ਕਰੀਬ 1.15 ਵਜੇ ਵਾਪਰੀ। ਅਜੇ ਤੱਕ ਕਿਸੇ ਸਮੂਹ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਅਤੇ ਆਸਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ ਹੈ। ਇਸ ਤੋਂ ਇਲਾਵਾ ਹੋਰ ਪੁਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਹੋਈ ਹਿੰਸਾ

ਦੱਸ ਦੇਈਏ ਕਿ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਮਣੀਪੁਰ ‘ਚ ਹਿੰਸਾ ਹੋਈ ਸੀ। ਗੋਲੀਬਾਰੀ ਹੋਈ ਅਤੇ ਕਈ ਈਵੀਐਮ ਨਸ਼ਟ ਹੋ ਗਈਆਂ। ਇਸ ਕਾਰਨ ਸੂਬੇ ਦੇ 11 ਪੋਲਿੰਗ ਸਟੇਸ਼ਨਾਂ ‘ਤੇ 22 ਅਪ੍ਰੈਲ ਨੂੰ ਮੁੜ ਪੋਲਿੰਗ ਕਰਵਾਈ ਗਈ ਸੀ। ਉਦੋਂ ਤੋਂ ਇੰਫਾਲ ਪੱਛਮੀ ਅਤੇ ਕੰਗਪੋਕਪੀ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments