Saturday, May 4, 2024
No menu items!
HomeNationalBoat Capsized: ਨਦੀ 'ਚ ਕਿਸ਼ਤੀ ਡੁੱਬਣ ਕਾਰਨ ਤਿੰਨ ਬੱਚਿਆਂ ਸਮੇਤ 7 ਲੋਕਾਂ...

Boat Capsized: ਨਦੀ ‘ਚ ਕਿਸ਼ਤੀ ਡੁੱਬਣ ਕਾਰਨ ਤਿੰਨ ਬੱਚਿਆਂ ਸਮੇਤ 7 ਲੋਕਾਂ ਦੀ ਮੌਤ, ਇਕ ਲਾਪਤਾ- CM ਨੇ ਮੁਆਵਜ਼ੇ ਦਾ ਕੀਤਾ ਐਲਾਨ

 

Boat Capsized: ਮੁੱਖ ਮੰਤਰੀ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ 

ਝਾਰਸੁਗੁਡਾ:

Boat Capsized: ਓਡੀਸ਼ਾ ਦੇ ਝਾਰਸੁਗੁਡਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਮਹਾਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਸਵਾਰ 50 ਵਿੱਚੋਂ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਜਦਕਿ 1 ਵਿਅਕਤੀ ਅਜੇ ਵੀ ਲਾਪਤਾ ਹੈ। ਲਾਪਤਾ ਵਿਅਕਤੀ ਦੀ ਭਾਲ ਲਈ ਮੁਹਿੰਮ ਚਲਾਈ ਜਾ ਰਹੀ ਹੈ।

ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ਦੌਰਾਨ ਕਿਸ਼ਤੀ ‘ਤੇ ਗੁਆਂਢੀ ਸੂਬੇ ਛੱਤੀਸਗੜ੍ਹ ਦੇ ਖਰਸੀਆ ਤੋਂ ਕਰੀਬ 50 ਲੋਕ ਸਵਾਰ ਸਨ, ਜੋ ਉੜੀਸਾ ਦੇ ਬਾਰਗੜ੍ਹ ਜ਼ਿਲੇ ਦੇ ਪਾਥਰਸੇਨੀ ਕੁਡਾ ਸਥਿਤ ਮੰਦਰ ‘ਚ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਕਿਸ਼ਤੀ ਝਾਰਸੁਗੁਡਾ ਜ਼ਿਲੇ ਦੇ ਰੇਂਗਲੀ ਪੁਲਸ ਸਟੇਸ਼ਨ ਦੇ ਅਧੀਨ ਸ਼ਾਰਦਾ ਘਾਟ ‘ਤੇ ਪਹੁੰਚਣ ਵਾਲੀ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਮਛੇਰਿਆਂ ਨੇ 35 ਲੋਕਾਂ ਨੂੰ ਬਚਾ ਕੇ ਕਿਨਾਰੇ ‘ਤੇ ਲਿਆਂਦਾ। ਲਾਪਤਾ ਵਿਅਕਤੀ ਦੀ ਭਾਲ ਲਈ ਮੁਹਿੰਮ ਚਲਾਈ ਜਾ ਰਹੀ ਹੈ।

ਓਡੀਸ਼ਾ ਡਿਜ਼ਾਸਟਰ ਰੈਪਿਡ ਐਕਸ਼ਨ ਫੋਰਸ ਮੁਤਾਬਕ ਅੱਜ ਸਵੇਰੇ ਛੇ ਲਾਸ਼ਾਂ ਮਿਲੀਆਂ ਹਨ। ਇਸ ਨਾਲ ਮੌਤਾਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ ਅਤੇ ਇੱਕ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋ-Judges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਇਹ ਵੀ ਪੜ੍ਹੋ-Election duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਇਹ ਵੀ ਪੜ੍ਹੋ-Punjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments