Monday, April 22, 2024
No menu items!
HomeChandigarhBREAKING- ਰਾਮ ਰਹੀਮ ਨੂੰ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ

BREAKING- ਰਾਮ ਰਹੀਮ ਨੂੰ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ

 

ਰਾਮ ਰਹੀਮ ਨੂੰ ਹੁਣ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਮਿਲੇਗੀ ਪੈਰੋਲ, 10 ਮਾਰਚ ਨੂੰ ਆਤਮ ਸਮਰਪਣ ਦਾ ਹੁਕਮ

ਪੰਜਾਬ ਨੈੱਟਵਰਕ, ਚੰਡੀਗੜ੍ਹ:

ਰਾਮ ਰਹੀਮ ਨੂੰ ਵੱਡਾ ਝਟਕਾ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਨੂੰ ਫਟਕਾਰ ਲਗਾਈ ਹੈ।

ਅਦਾਲਤ ਨੇ ਵੀਰਵਾਰ ਨੂੰ ਕਿਹਾ ਹੈ ਕਿ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਰਾਮ ਰਹੀਮ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਇਨ੍ਹਾਂ ਲੀਡਰਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ! 33 ਨੰਬਰ ਛੱਡੋ, 25 ਨੰਬਰ ਹੀ ਲੈ ਕੇ ਦਿਖਾਉਣ

ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਦਿਨ ਹੀ ਆਤਮ ਸਮਰਪਣ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ।

ਦਰਅਸਲ SGPC ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਐਸਜੀਪੀਸੀ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ। ਇਨ੍ਹਾਂ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ ਸਜ਼ਾ ਵੀ ਸੁਣਾਈ ਗਈ ਹੈ।

ਇਹ ਵੀ ਪੜ੍ਹੋ-Cabinet Sub-Committee: ਕੈਬਨਿਟ ਸਬ ਕਮੇਟੀ ਦੀ ਕੱਲ੍ਹ ਹੋਵੇਗੀ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ

ਇਸ ਦੇ ਬਾਵਜੂਦ ਹਰਿਆਣਾ ਸਰਕਾਰ ਉਸ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। ਇਹ ਬਿਲਕੁਲ ਗਲਤ ਹੈ। ਇਸ ਲਈ ਰਾਮ ਰਹੀਮ ਨੂੰ ਦਿੱਤੀ ਪੈਰੋਲ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਹਾਈਕੋਰਟ ਪਹਿਲਾਂ ਹੀ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਫਟਕਾਰ ਲਗਾ ਚੁੱਕੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ? ਸਰਕਾਰ ਇਸ ਮਾਮਲੇ ਵਿੱਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ?

ਇਹ ਵੀ ਪੜ੍ਹੋ-Lok Sabha Election 2024: ਭਾਜਪਾ ਵੱਲੋਂ ਚੋਣ ਕਮੇਟੀ ਦਾ ਗਠਨ! ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਮੇਤ 19 ਆਗੂਆਂ ਨੂੰ ਸੌਂਪੀ ਅਹਿਮ ਜਿੰਮੇਵਾਰੀ

ਗੁਰਮੀਤ ਰਾਮ ਰਹੀਮ ਨੂੰ ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਹੈ। ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। 2021 ਵਿੱਚ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਡੇਰਾ ਮੁਖੀ ਨੂੰ ਚਾਰ ਹੋਰਾਂ ਸਮੇਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿੱਚ ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ 16 ਸਾਲ ਦੀ ਜੇਲ੍ਹ ਹੋ ਚੁੱਕੀ ਹੈ।

ਸੀਐਮ ਖੱਟਰ ਨੇ ਦਿੱਤਾ ਸੀ ਸਪੱਸ਼ਟੀਕਰਨ

ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਸੀ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਰਾਮ ਰਹੀਮ ਨੂੰ ਪੈਰੋਲ ਦੌਰਾਨ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ਤੱਕ ਨਹੀਂ ਜਾਣ ਦਿੱਤਾ ਗਿਆ। ਜਦੋਂ ਵੀ ਉਹ ਜੇਲ੍ਹ ਤੋਂ ਬਾਹਰ ਆਉਂਦਾ ਤਾਂ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਠਹਿਰਦਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments