Friday, March 1, 2024
No menu items!
HomeNationalBREAKING: ਸੰਘਣੀ ਧੁੰਦ ਕਾਰਨ CM ਮਮਤਾ ਬੈਨਰਜੀ ਦੀ ਕਾਰ ਨਾਲ ਵਾਪਰਿਆ ਵੱਡਾ...

BREAKING: ਸੰਘਣੀ ਧੁੰਦ ਕਾਰਨ CM ਮਮਤਾ ਬੈਨਰਜੀ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਬੁਰੀ ਤਰ੍ਹਾਂ ਜ਼ਖਮੀ ਹੋਏ ਜ਼ਖਮੀ

 

CM Mamata Banerjee Accident: ਮਮਤਾ ਬੈਨਰਜੀ ਦੇ ਸਿਰ ‘ਤੇ ਲੱਗ ਗਈ ਗੰਭੀਰ ਸੱਟ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

CM Mamata Banerjee Accident: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ।

ਅਚਾਨਕ ਮਮਤਾ ਬੈਨਰਜੀ ਦੇ ਕਾਫਲੇ ਦੇ ਸਾਹਮਣੇ ਇਕ ਕਾਰ ਆ ਗਈ, ਤਾਂ ਮਮਤਾ ਦੇ ਡਰਾਈਵਰ ਨੇ ਤੁਰੰਤ ਬ੍ਰੇਕ ਲਗਾ ਦਿੱਤੀ, ਜਿਸ ਦੇ ਕਾਰਨ ਮਮਤਾ ਦੇ ਸਿਰ ਤੇ ਸੱਟ ਵੱਟ ਗਈ। ਮਮਤਾ ਬੈਨਰਜੀ ਇਸ ਹਾਦਸੇ ‘ਚ ਸਿਰ ‘ਤੇ ਗੰਭੀਰ ਜ਼ਖਮੀ ਹੋਈ।

ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਬਰਧਮਾਨ ਤੋਂ ਕੋਲਕਾਤਾ ਸੜਕ ਰਾਹੀਂ ਵਾਪਸ ਆ ਰਹੀ ਸੀ।

ਇਸ ਦੌਰਾਨ ਮੁੱਖ ਮੰਤਰੀ ਦੀ ਗੱਡੀ ਕਾਫਲੇ ਦੇ ਨਾਲ ਜਾ ਰਹੀ ਸੀ। ਰਸਤੇ ਵਿੱਚ ਉਨ੍ਹਾਂ ਦੇ ਕਾਫ਼ਲੇ ਦੇ ਸਾਹਮਣੇ ਇੱਕ ਹੋਰ ਗੱਡੀ ਆ ਗਈ। ਡਰਾਈਵਰ ਨੇ ਅਚਾਨਕ ਕਾਰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮਮਤਾ ਦੇ ਸਿਰ ‘ਤੇ ਸੱਟ ਲੱਗ ਗਈ।

ਇਹ ਵੀ ਦੱਸਿਆ ਗਿਆ ਹੈ ਕਿ ਪਹਿਲਾਂ ਮਮਤਾ ਬੈਨਰਜੀ ਹੈਲੀਕਾਪਟਰ ਰਾਹੀਂ ਕੋਲਕਾਤਾ ਵਾਪਸ ਜਾਣ ਵਾਲੀ ਸੀ, ਪਰ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਕਾਰਨ ਉਨ੍ਹਾਂ ਨੇ ਸੜਕ ਰਾਹੀਂ ਵਾਪਸ ਆਉਣ ਦਾ ਫੈਸਲਾ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਮਮਤਾ ਬੈਨਰਜੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਮਮਤਾ ਬੈਨਰਜੀ ਨੂੰ SSKM ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮਮਤਾ ਬੈਨਰਜੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਬਰਧਮਾਨ ਜ਼ਿਲ੍ਹੇ ‘ਚ ਗਈ ਸੀ। ਇਹ ਹਾਦਸਾ ਉਥੋਂ ਵਾਪਸ ਆਉਂਦੇ ਸਮੇਂ ਵਾਪਰਿਆ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੂਨ 2023 ਵਿੱਚ ਵੀ ਮਮਤਾ ਬੈਨਰਜੀ ਯਾਤਰਾ ਦੌਰਾਨ ਜ਼ਖਮੀ ਹੋ ਗਈ ਸੀ। ਮਮਤਾ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments