Saturday, April 13, 2024
No menu items!
HomeChandigarhHP BREAKING: ਕਾਂਗਰਸ ਦੇ 6 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ- ਸਪੀਕਰ ਨੇ ਕੀਤੀ...

HP BREAKING: ਕਾਂਗਰਸ ਦੇ 6 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ- ਸਪੀਕਰ ਨੇ ਕੀਤੀ ਵੱਡੀ ਕਾਰਵਾਈ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਕੋਲ ਬਹੁਮਤ ਹੋਣ ਦੇ ਬਾਵਜੂਦ ਰਾਜ ਸਭਾ ਸੀਟ ਭਾਜਪਾ ਦੇ ਹੱਥਾਂ ਵਿੱਚ ਜਾਣ ਨਾਲ ਸਿਆਸੀ ਖਲਬਲੀ ਮਚ ਗਈ ਹੈ। ਬਾਗੀ ਕਾਂਗਰਸੀ ਵਿਧਾਇਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਛੇ ਬਾਗੀ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੇ ਭਵਿੱਖ ਨੂੰ ਲੈ ਕੇ ਫੈਸਲਾ ਸੁਣਾ ਦਿੱਤਾ ਹੈ। ਕਾਂਗਰਸ ਵਿਧਾਇਕ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਹਰਸ਼ਵਰਧਨ ਚੌਹਾਨ ਨੇ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਛੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ।

ਸਪੀਕਰ ਨੇ ਕੱਲ੍ਹ ਦੋਵਾਂ ਧਿਰਾਂ ਨੂੰ ਸੁਣਿਆ। ਇਸ ਤੋਂ ਬਾਅਦ ਸਪੀਕਰ ਅੱਜ ਫੈਸਲਾ ਦੇਣਗੇ। ਬਾਗੀ ਵਿਧਾਇਕਾਂ ‘ਤੇ ਵ੍ਹਿਪ ਜਾਰੀ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦਾ ਦੋਸ਼ ਹੈ।

ਇਸ ਤੋਂ ਇਲਾਵਾ ਵ੍ਹਿਪ ਜਾਰੀ ਹੋਣ ਦੇ ਬਾਵਜੂਦ ਉਹ ਬਜਟ ਪਾਸ ਹੋਣ ਸਮੇਂ ਸਦਨ ਤੋਂ ਗੈਰ-ਹਾਜ਼ਰ ਰਹੇ| ਬਾਗੀ ਕਾਂਗਰਸੀ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਰਵੀ ਠਾਕੁਰ, ਦੇਵੇਂਦਰ ਕੁਮਾਰ ਭੁੱਟੋ, ਇੰਦਰਦੱਤ ਲਖਨਪਾਲ ਅਤੇ ਚੈਤਨਯ ਸ਼ਰਮਾ ਦੇ ਨਾਂ ਸ਼ਾਮਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments