Monday, May 20, 2024
No menu items!
HomeNationalBreaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਤੀਬਰਤਾ 3.2 ਦਰਜ

Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਤੀਬਰਤਾ 3.2 ਦਰਜ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਐਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 3.2 ਮਾਪੀ ਗਈ ਸੀ।

ਭੂਚਾਲ ਦੇ ਝਟਕੇ ਦੋ ਵਾਰ ਲੱਗੇ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੇ ਹੇਠਾਂ ਇਸ ਦੀ ਡੂੰਘਾਈ 5 ਕਿਲੋਮੀਟਰ ਤੱਕ ਸੀ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਭੁਚਾਲ ਦੇ ਝਟਕੇ ਲੱਗ ਚੁੱਕੇ ਹਨ ਹਾਲਾਂਕਿ ਇਹਨਾਂ ਦਾ ਮੁੱਖ ਕੇਂਦਰ ਤਰਨ ਤਾਰਨ ਦੱਸਿਆ ਗਿਆ ਸੀ।

ਇਥੇ ਜ਼ਿਕਰ ਕਰਨਾ ਇਹ ਵੀ ਬਣਦਾ ਹੈ ਕਿ ਕੁਝ ਘੰਟੇ ਪਹਿਲਾਂ ਹੀ ਜੰਮੂ ਕਸ਼ਮੀਰ ਦੇ ਵਿੱਚ ਅਤੇ ਕਰਨਾਟਕਾ ਤੋਂ ਇਲਾਵਾ ਹਿਮਾਚਲ ਦੇ ਲਾਹੌਲ ਵਿੱਚ ਵੀ ਭੁਚਾਲ ਦੇ ਜ਼ਬਰਦਸਤ ਝਟਕੇ ਲੱਗੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments