Wednesday, May 15, 2024
No menu items!
HomeBusinessBudget 2024 : ਆਂਗਣਵਾੜੀ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਲਈ ਵੱਡਾ ਐਲਾਨ

Budget 2024 : ਆਂਗਣਵਾੜੀ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਲਈ ਵੱਡਾ ਐਲਾਨ

 

Budget 2024 : ਆਯੁਸ਼ਮਾਨ ਯੋਜਨਾ ਦਾ ਦਾਇਰਾ ਵਧਾਇਆ ਗਿਆ

ਨਵੀਂ ਦਿੱਲੀ

Budget 2024 : ਅੰਤਰਿਮ ਬਜਟ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ। ਲੋਕ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਯੋਜਨਾ ਦਾ ਦਾਇਰਾ ਵਧਾਇਆ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕਵਰ ਕੀਤਾ ਜਾਵੇਗਾ। ਦੱਸ ਦੇਈਏ ਕਿ ਆਯੁਸ਼ਮਾਨ ਯੋਜਨਾ ਤਹਿਤ ਲਾਭਪਾਤਰੀ ਅਤੇ ਉਸਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੈਡੀਕਲ ਬੀਮਾ ਮਿਲਦਾ ਹੈ।

ਬਜਟ ਭਾਸ਼ਣ ‘ਚ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਵਿੱਚ ਮੈਡੀਕਲ ਕਾਲਜਾਂ ਦੀ ਸੇਵਾ ਵਧਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਟੀਕਾਕਰਨ ਸਬੰਧੀ ਕਈ ਐਲਾਨ ਵੀ ਕੀਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਸਰਕਾਰ ਵੱਲੋਂ ਹੁਣ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ।

ਬੱਚੀਆਂ ਨੂੰ ਸਰਵਾਈਕਲ ਕੈਂਸਰ ਦੀ ਵੈਕਸੀਨ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸਾਰੇ ਆਂਗਣਵਾੜੀ ਕੇਂਦਰਾਂ ਦੇ ਵਿਕਾਸ ਲਈ ਵੀ ਕਦਮ ਚੁੱਕੇ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments