Tuesday, April 23, 2024
No menu items!
HomeNationalLok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ...

Lok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha Elections: ਕਾਂਗਰਸ ਨੇ ਰਾਜਸਥਾਨ ਦੀ ਕੋਟਾ ਸੰਸਦੀ ਸੀਟ ਤੋਂ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਖਿਲਾਫ ਵੀ ਉਮੀਦਵਾਰ ਮੈਦਾਨ ‘ਚ ਉਤਾਰਿਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ- 

Lok Sabha Elections: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਸਭ ਤੋਂ ਪ੍ਰਮੁੱਖ ਨਾਂ ਪ੍ਰਹਿਲਾਦ ਗੁੰਜਾਲ ਦਾ ਹੈ, ਜਿਨ੍ਹਾਂ ਨੂੰ ਰਾਜਸਥਾਨ ਦੀ ਕੋਟਾ ਸੰਸਦੀ ਸੀਟ ਤੋਂ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ।

Image

ਕਾਂਗਰਸ ਨੇ ਰਾਜਸਥਾਨ ਦੇ ਅਜਮੇਰ ਤੋਂ ਰਾਮਚੰਦਰ ਚੌਧਰੀ, ਰਾਜਸਮੰਦ ਤੋਂ ਸੁਦਰਸ਼ਨ ਰਾਵਤ, ਭੀਲਵਾੜਾ ਤੋਂ ਦਾਮੋਦਰ ਗੁਰਜਰ, ਕੋਟਾ ਤੋਂ ਪ੍ਰਹਿਲਾਦ ਗੁੰਜਾਲ ਅਤੇ ਤਾਮਿਲਨਾਡੂ ਦੇ ਤਿਰੂਨੇਲਵੇਲੀ ਤੋਂ ਸੀ. ਰਾਬਰਟ ਬਰੂਟ ਨੂੰ ਉਮੀਦਵਾਰ ਬਣਾਇਆ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਨੇ ਤਿੰਨ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਸੀ ਜਿਸ ਵਿੱਚ ਜੈਪੁਰ ਲੋਕ ਸਭਾ ਹਲਕੇ ਵਿੱਚ ਉਮੀਦਵਾਰ ਬਦਲਿਆ ਗਿਆ ਸੀ। ਸੁਨੀਲ ਸ਼ਰਮਾ ਦੀ ਥਾਂ ਸਾਬਕਾ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੂੰ ਟਿਕਟ ਦਿੱਤੀ ਗਈ।

ਲੋਕ ਸਭਾ ਚੋਣਾਂ ਲਈ ਕਾਂਗਰਸ ਹੁਣ ਤੱਕ 190 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਨੇ ਪਹਿਲੀ ਸੂਚੀ ਵਿੱਚ 39, ਦੂਜੀ ਸੂਚੀ ਵਿੱਚ 43 ਅਤੇ ਤੀਜੀ ਸੂਚੀ ਵਿੱਚ 56 ਉਮੀਦਵਾਰਾਂ ਦਾ ਐਲਾਨ ਕੀਤਾ ਸੀ।

ਦੇਸ਼ ‘ਚ 18ਵੀਂ ਲੋਕ ਸਭਾ ਦੀਆਂ ਚੋਣਾਂ 19 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਤੋਂ ਬਾਅਦ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਛੇ ਹੋਰ ਪੜਾਵਾਂ ‘ਚ ਵੋਟਾਂ ਪੈਣਗੀਆਂ।

ਲੋਕ ਸਭਾ ਦੇ 543 ਹਲਕਿਆਂ ਦੇ ਕਰੀਬ 97 ਕਰੋੜ ਰਜਿਸਟਰਡ ਵੋਟਰ 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments