Saturday, April 27, 2024
No menu items!
HomeNationalCongress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਠੋਕਿਆ...

Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਠੋਕਿਆ 1700 ਕਰੋੜ ਦਾ ਜੁਰਮਾਨਾ

 

Congress Income Tax Notice: 1700 ਕਰੋੜ ਰੁਪਏ ਦੀ ਰਕਮ ਵਿੱਚ ਜੁਰਮਾਨਾ ਅਤੇ ਵਿਆਜ ਸ਼ਾਮਲ’

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Congress Income Tax Notice: ਇਨਕਮ ਟੈਕਸ ਵਿਭਾਗ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਪਾਰਟੀ ਤੋਂ 1700 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਇਨਕਮ ਟੈਕਸ ਵਿਭਾਗ ਦਾ ਡਿਮਾਂਡ ਨੋਟਿਸ ਸਾਲ 2017-18 ਤੋਂ 2020-21 ਲਈ ਹੈ। 1700 ਕਰੋੜ ਰੁਪਏ ਦੀ ਰਕਮ ਵਿੱਚ ਜੁਰਮਾਨਾ ਅਤੇ ਵਿਆਜ ਸ਼ਾਮਲ ਹੈ।

ਇਨਕਮ ਟੈਕਸ ਵਿਭਾਗ ਦੇ ਨੋਟਿਸ ਨੇ ਲੋਕ ਸਭਾ ਚੋਣਾਂ 2024 ਦੌਰਾਨ ਕਾਂਗਰਸ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਾਂਗਰਸ ਨੇ 2017-2021 ਲਈ ਇਨਕਮ ਟੈਕਸ ਵਿਭਾਗ ਦੇ ਜੁਰਮਾਨੇ ਦੀ ਮੁੜ ਜਾਂਚ ਦੀ ਮੰਗ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਕਾਂਗਰਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਪਾਰਟੀ ਨੂੰ ਨੋਟਿਸ ਭੇਜਿਆ ਗਿਆ ਹੈ।

ਹੁਣ ਕਾਂਗਰਸ ਪਾਰਟੀ ਤਿੰਨ ਹੋਰ ਸਾਲਾਂ ਦੀ ਆਮਦਨ ਦੀ ਜਾਂਚ ਮੁਕੰਮਲ ਹੋਣ ਦੀ ਉਡੀਕ ਕਰ ਰਹੀ ਹੈ। ਇਹ ਜਾਂਚ ਐਤਵਾਰ ਤੱਕ ਪੂਰੀ ਕਰ ਲਈ ਜਾਵੇਗੀ।

ਕਾਂਗਰਸ ਦੇ ਵਕੀਲ ਅਤੇ ਰਾਜ ਸਭਾ ਮੈਂਬਰ ਵਿਵੇਕ ਟਾਂਖਾ ਨੇ ਹਾਈਕੋਰਟ ‘ਚ ਸੁਣਵਾਈ ਦੌਰਾਨ ਇਨਕਮ ਟੈਕਸ ਵਿਭਾਗ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਦੀ ਕਾਰਵਾਈ ਬੇਲੋੜੀ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ। ਕਾਂਗਰਸ ਦਾ ਦੋਸ਼ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਵਿਰੋਧੀ ਪਾਰਟੀ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments