Tuesday, May 21, 2024
No menu items!
HomeNationalDelhi Breaking: ਫੈਕਟਰੀ 'ਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ

Delhi Breaking: ਫੈਕਟਰੀ ‘ਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ

 

Terrible fire in the factory : ਅੱਗ ਦੀ ਲਪੇਟ ‘ਚ ਆ ਕੇ ਤਿੰਨ ਲੋਕ ਗੰਭੀਰ ਰੂਪ ‘ਚ ਝੁਲਸ

ਨਵੀਂ ਦਿੱਲੀ:

Terrible fire in the factory: ਦਿੱਲੀ ਦੇ ਅਲੀਪੁਰ ਵਿੱਚ ਸਥਿਤ ਇੱਕ ਪੇਂਟ ਫੈਕਟਰੀ ਵਿੱਚ ਵੀਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ‘ਚ ਕਰੀਬ 11 ਲੋਕ ਝੁਲਸ ਗਏ, ਦੀ ਮੌਤ ਹੋ ਗਈ।

ਇਸ ਤੋਂ ਇਲਾਵਾ ਅੱਗ ਦੀ ਲਪੇਟ ‘ਚ ਆ ਕੇ ਤਿੰਨ ਲੋਕ ਗੰਭੀਰ ਰੂਪ ‘ਚ ਝੁਲਸ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲੇ ਸਾਰੇ ਲੋਕ ਪੇਂਟ ਗੋਦਾਮ ਵਿੱਚ ਕੰਮ ਕਰਦੇ ਸਨ। ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਸੂਚਨਾ ਸ਼ਾਮ 5.25 ਵਜੇ ਮਿਲੀ ਅਤੇ 22 ਫਾਇਰ ਟੈਂਡਰ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 9 ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੁਲਸ ਮੁਤਾਬਕ ਫੈਕਟਰੀ ‘ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ।

ਫਾਇਰ ਅਧਿਕਾਰੀ ਨੇ ਦੱਸਿਆ ਕਿ ਅਲੀਪੁਰ ਦੇ ਦਿਆਲਪੁਰ ਮਾਰਕੀਟ ਸਥਿਤ ਫੈਕਟਰੀ ਵਿੱਚੋਂ 3 ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਬਾਹਰੀ ਦਿੱਲੀ ਦੇ ਅਲੀਪੁਰ ਖੇਤਰ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਪੇਂਟ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਲੀਪੁਰ ਦੇ ਦਿਆਲਪੁਰ ਬਾਜ਼ਾਰ ਵਿੱਚ ਸਥਿਤ ਫੈਕਟਰੀ ਵਿੱਚੋਂ ਸੱਤ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਸੂਚਨਾ ਸ਼ਾਮ 5.25 ਵਜੇ ਮਿਲੀ ਅਤੇ 22 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 9 ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ।

ਪੁਲਸ ਅਧਿਕਾਰੀਆਂ ਮੁਤਾਬਕ ਧਮਾਕੇ ਦੇ ਨਾਲ ਹੀ ਫੈਕਟਰੀ ‘ਚ ਅੱਗ ਲੱਗ ਗਈ। ਇਕ ਅਧਿਕਾਰੀ ਨੇ ਕਿਹਾ, ”ਮਾਮਲੇ ਦੀ ਜਾਂਚ ਲਈ ਇਕ ਟੀਮ ਬਣਾਈ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments