Saturday, April 20, 2024
No menu items!
HomeNationalEarthquake Today: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਸਹਿਮੇ

Earthquake Today: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਸਹਿਮੇ

 

Earthquake Today: ਭੂਚਾਲ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ 

ਪੰਜਾਬ ਨੈੱਟਵਰਕ, ਈਟਾਨਗਰ:

Earthquake Today: ਅਰੁਣਾਚਲ ਪ੍ਰਦੇਸ਼ ਵਿੱਚ ਵੀਰਵਾਰ ਤੜਕੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ‘ਚ ਵੀਰਵਾਰ ਨੂੰ ਵੱਖ-ਵੱਖ ਸਮੇਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਡਰ ਗਏ।

ਫਿਲਹਾਲ ਇਨ੍ਹਾਂ ਦੋਹਾਂ ਭੂਚਾਲਾਂ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਹਿਲਾ ਭੂਚਾਲ ਵੀਰਵਾਰ ਸਵੇਰੇ 1:49 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਸੀ।

ਇਸ ਭੂਚਾਲ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਵਿੱਚ ਸੀ, ਜਿਸ ਦੀ ਡੂੰਘਾਈ ਕਰੀਬ 10 ਕਿਲੋਮੀਟਰ ਸੀ। ਇਸ ਦੇ ਨਾਲ ਹੀ ਦੋ ਘੰਟੇ ਬਾਅਦ ਦੂਜਾ ਭੂਚਾਲ ਆਇਆ। ਦੁਪਹਿਰ 3.40 ਵਜੇ ਅਰੁਣਾਚਲ ਪ੍ਰਦੇਸ਼ ‘ਚ ਹੀ ਭੂਚਾਲ ਦੇ ਦੂਜੇ ਝਟਕੇ ਮਹਿਸੂਸ ਕੀਤੇ ਗਏ।

ਦੂਜੇ ਭੂਚਾਲ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦਾ ਪੂਰਬੀ ਕਾਮੇਂਗ ਸੀ ਅਤੇ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.4 ਮਾਪੀ ਗਈ। ਇਸ ਭੂਚਾਲ ਦੀ ਡੂੰਘਾਈ ਧਰਤੀ ਦੇ ਅੰਦਰ 5 ਕਿਲੋਮੀਟਰ ਸੀ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ।

ਦੋਵਾਂ ਭੂਚਾਲਾਂ ‘ਚ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕੁੱਝ ਹਿੱਸਿਆਂ ਤੋਂ ਇਲਾਵਾ ਤਾਮੇਂਗਲੋਂਗ, ਮਨੀਪੁਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments