Earthquake: ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ
ਲੱਦਾਖ
Earthquake: ਲੱਦਾਖ ‘ਚ ਬੁੱਧਵਾਰ ਨੂੰ 4.4 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ (Earthquake) ਸਵੇਰੇ 8:12 ‘ਤੇ ਆਇਆ ਅਤੇ ਇਸ ਦਾ ਕੇਂਦਰ 15 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਤੋਂ ਪਹਿਲਾਂ ਮਈ ਅਤੇ ਜੂਨ ਵਿੱਚ ਵੀ ਲੱਦਾਖ ਵਿੱਚ ਭੂਚਾਲ ਆਇਆ ਸੀ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ 20 ਮਈ ਨੂੰ ਸਵੇਰੇ 5.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦਾ ਕੇਂਦਰ ਲੇਹ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਪਿਛਲੇ ਮਹੀਨੇ ਦੀ ਸ਼ੁਰੂਆਤ ‘ਚ ਅਸਾਮ ‘ਚ ਰਿਕਟਰ ਪੈਮਾਨੇ ‘ਤੇ 3.2 ਦੀ ਤੀਬਰਤਾ ਵਾਲਾ ਭੂਚਾਲ (Earthquake) ਆਇਆ ਸੀ। NCS ਦੇ ਅਨੁਸਾਰ, ਭੂਚਾਲ ਦਾ ਕੇਂਦਰ ਕਾਰਬੀ ਆਂਗਲੋਂਗ ਜ਼ਿਲ੍ਹੇ ਵਿੱਚ 25 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ।