Thursday, May 16, 2024
No menu items!
HomeHealth & FitnessEffect of allopathic Medicine: ਸੁਪਰੀਮ ਕੋਰਟ ਵੱਲੋਂ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਸੰਮਨ...

Effect of allopathic Medicine: ਸੁਪਰੀਮ ਕੋਰਟ ਵੱਲੋਂ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਸੰਮਨ ਜਾਰੀ,

 

Effect of allopathic Medicine: ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਯੋਗ ਗੁਰੂ ਬਾਬਾ ਰਾਮਦੇਵ ਤੋਂ ਪੁੱਛਿਆ, ਉਨ੍ਹਾਂ ‘ਤੇ ਅਦਾਲਤ ਦੀ ਮਾਣਹਾਨੀ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ…

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Effect of allopathic Medicine: ਸੁਪਰੀਮ ਕੋਰਟ ਨੇ ਐਲੋਪੈਥਿਕ ਦਵਾਈ ਪ੍ਰਭਾਵ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਸੰਮਨ ਜਾਰੀ ਕੀਤਾ ਹੈ।

ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਯੋਗ ਗੁਰੂ ਬਾਬਾ ਰਾਮਦੇਵ ਤੋਂ ਪੁੱਛਿਆ ਹੈ ਕਿ ਉਨ੍ਹਾਂ ‘ਤੇ ਅਦਾਲਤ ਦੀ ਮਾਣਹਾਨੀ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਸੁਪਰੀਮ ਕੋਰਟ ਨੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਅਤੇ ਯੋਗ ਗੁਰੂ ਰਾਮਦੇਵ ਨੂੰ ਮਾਣਹਾਨੀ ਨੋਟਿਸ ਦਾ ਜਵਾਬ ਨਾ ਦੇਣ ‘ਤੇ ਸੁਣਵਾਈ ਦੀ ਅਗਲੀ ਤਰੀਕ ‘ਤੇ ਹਾਜ਼ਰ ਹੋਣ ਲਈ ਕਿਹਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲੀ ਨਜ਼ਰੇ ਦੋਵਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਚ ਅਦਾਲਤ ਨੇ ਪਤੰਜਲੀ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਕਿ ਕਿਉਂ ਨਾ ਉਨ੍ਹਾਂ ‘ਤੇ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇ।

ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਉਸ ਇਸ਼ਤਿਹਾਰ ਨੂੰ ਲੈ ਕੇ ਪਤੰਜਲੀ ਵਿਰੁੱਧ ਚੁੱਕੇ ਗਏ ਕਦਮਾਂ ਬਾਰੇ ਅਦਾਲਤ ਨੂੰ ਸਪੱਸ਼ਟ ਕਰੇ, ਜਿਸ ਵਿਚ ਸ਼ੂਗਰ, ਬੀ.ਪੀ., ਥਾਇਰਾਇਡ, ਦਮਾ, ਗਲਾਕੋਮਾ ਅਤੇ ਗਠੀਆ ਆਦਿ ਵਰਗੀਆਂ ਬਿਮਾਰੀਆਂ ਤੋਂ ‘ਸਥਾਈ ਰਾਹਤ, ਇਲਾਜ ਅਤੇ ਖਾਤਮੇ’ ਦਾ ਦਾਅਵਾ ਕੀਤਾ ਗਿਆ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments