Saturday, March 2, 2024
No menu items!
HomeChandigarhFarmers Protest: ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰਾਹ 'ਚ ਕੰਕਰੀਟ ਦੀਆਂ ਕੰਧਾਂ...

Farmers Protest: ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰਾਹ ‘ਚ ਕੰਕਰੀਟ ਦੀਆਂ ਕੰਧਾਂ ਬਣਾ ਕੇ ਤਸ਼ੱਦਦ ਕਰਕੇ ਰੋਕਣ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ

 

Farmers Protest: ਲੋਕਾਂ ਦੇ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਨੂੰ ਕੁਚਲ ਰਹੀ ਹੈ ਫਾਸ਼ੀਵਾਦੀ ਬੀਜੇਪੀ ਸਰਕਾਰ- ਦਰਸ਼ਨਪਾਲ

ਪੰਜਾਬ ਨੈੱਟਵਰਕ, ਜਲੰਧਰ/ਚੰਡੀਗੜ੍ਹ,/ਪਟਿਆਲਾ

Farmers Protest: ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁੱਕਰਨ ਤੋਂ ਬਾਅਦ ਕੇਂਦਰ ਸਰਕਾਰ ਖਿਲਾਫ ਦੇਸ਼ ਦੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰਸਤੇ ਵਿੱਚ ਕੰਕਰੀਟ ਦੀਆਂ ਕੰਧਾਂ ਬਣਾ ਕੇ ਅਤੇ ਅਥਰੂ ਗੈਸ ਤੇ ਹੋਰ ਤਰੀਕਿਆਂ ਨਾਲ ਤਸ਼ੱਦਦ ਕਰਕੇ ਰੋਕੇ ਜਾਣ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ।

ਇਹ ਵੀ ਪੜ੍ਹੋ-Farmers Protest: ਕਈ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੋਂ ਪੁਲਿਸ ਨੇ ਲਿਆ ਹਿਰਾਸਤ ‘ਚ, ਵੇਖੋ ਵੀਡੀਓ

ਜਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਪ੍ਰਸ਼ਾਸਨ ਦਿੱਲੀ ਅਤੇ ਹਰਿਆਣਾ ਦੇ ਆਸ-ਪਾਸ ਧਾਰਾ 144 ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਅਗਾਊਂ ਸਲਾਹ ਦੇ ਆਵਾਜਾਈ ਨੂੰ ਇੱਕ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਭਾਜਪਾ ਸਰਕਾਰਾਂ ਲੋਕਾਂ ਅਤੇ ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਦੇ ਦੁਸ਼ਮਣਾਂ ਵਾਂਗ ਪੇਸ਼ ਆ ਰਹੀ ਹੈ।

ਇਹ ਵੀ ਪੜ੍ਹੋ-Kisan Andolan: ਕਿਸਾਨ ਅੰਦੋਲਨ ਨੂੰ ਲੈ ਕੇ ਸਾਰੇ ਬਾਰਡਰ ਸੀਲ! ਇੰਟਰਨੈੱਟ ‘ਤੇ ਲੱਗੀ ਪਾਬੰਦੀ- ਧਾਰਾ 144 ਲਾਗੂ

ਕਿਸਾਨ ਆਗੂਆਂ ਨੇ ਭਾਜਪਾ ਦੀ ਮੱਧ ਪ੍ਰਦੇਸ਼ ਸਰਕਾਰ ਵਲੋਂ ਭਾਰਤ ਬੰਦ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨ ਸਭਾ ਦੇ ਆਗੂ ਰਾਮ ਨਰਾਇਣ ਕੁਰਰੀਆ, ਉਨ੍ਹਾਂ ਦੀ ਪਤਨੀ ਅਤੇ ਏਆਈਡੀਡਬਲਿਊਏ ਦੇ ਆਗੂ ਐਡਵੋਕੇਟ ਅੰਜਨਾ ਕਰੁਰੀਆ, ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਐਡ. ਅਰਾਧਨਾ ਭਾਰਗਵ, ਬੀਕੇਯੂ (ਟਿਕੈਤ) ਦੇ ਆਗੂ ਅਨਿਲ ਯਾਦਵ, ਐਨਏਪੀਐਮ ਆਗੂ ਰਾਜਕੁਮਾਰ ਸਿਨਹਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਵੀ ਕੀਤੀ ਹੈ।

ਇਹ ਵੀ ਪੜ੍ਹੋ-Farmers Delhi Chalo march: ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਖਿਡੌਣਿਆਂ ਵਾਂਗ ਹਟਾਏ ਬੈਰੀਕੇਡ, ਵੇਖੋ ਵੀਡੀਓ

ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ੀ-ਰੋਟੀ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਉਭਰ ਰਹੇ ਸੰਘਰਸ਼ਾਂ ਦੇ ਚੱਲਦਿਆਂ ਲੋਕਾਂ ਦੇ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਜਾਣਗੀਆਂ। ਜਥੇਬੰਦੀ ਭਾਜਪਾ ਸਰਕਾਰਾਂ ਨੂੰ ਯਾਦ ਦਿਵਾਉਣਾ ਚਾਹੁੰਦੀ ਹੈ ਕਿ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਦਿੰਦਾ ਹੈ।

ਇਹ ਵੀ ਪੜ੍ਹੋ-Internet Services Stop: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ

ਜਿਸਨੂੰ ਭਾਜਪਾ ਆਪਣੇ ਫਾਸ਼ੀਵਾਦੀ ਤਾਨਾਸ਼ਾਹ ਤਰੀਕਿਆਂ ਨਾਲ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ। ਕਿਸਾਨ ਅਤੇ ਮਜ਼ਦੂਰ ਹਰ ਵਰਗ ਦੇ ਲੋਕਾਂ ਦੇ ਸਹਿਯੋਗ ਨਾਲ 16 ਫਰਵਰੀ 2024 ਨੂੰ ਭਾਰਤ ਬੰਦ ਸਫਲ ਬਣਾਉਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments